ਚੰਡੀਗੜ, 1 ਮਾਰਚ (ਹ.ਸ. ਨਾਗਪਾਲ)- ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਦੇਸ਼ ਦੀ ਰਖਿਆ ਕਰਦੇ ਹੋਏ ਵੀਰਗਤੀ ਨੂੰ ਪ੍ਰਾਪਤ ਹੋਏ ਸਾਰਜੈਂਟ ਵਿਕ੍ਰਾਂਤ ਸਹਰਾਤ ਦੀ ਸ਼ਾਹਦਤ ਦਾ ਦੇਸ਼ ਹਮੇਸ਼ਾ ਕਰਜ਼ਾਦਾਰ ਰਹੇਗਾ। ਅਜਿਹੇ ਵੀਰ ਸਪੂਤ ’ਤੇ ਸਾਨੂੰ ਮਾਣ ਹੈ ਅਤੇ ਉਨ੍ਹਾਂ ਦਾ ਬਲੀਦਾਨ ਨੌਜੁਆਨਾਂ ਲਈ ਪ੍ਰੇਰਣਾ ਦਾ ਕੰਮ ਕਰੇਗਾ। ਉਨਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਾਡੀ ਜਿੰਮੇਵਾਰੀ ਹੈ। ਰਾਜ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ 50 ਲਖ ਰੁਪਏ ਦੀ ਮਦਦ ਰਕਮ ਅਤੇ ਇਕ ਆਸ਼ਰਿਤ ਨੂੰ ਸਰਕਾਰੀ ਨੌਕਰੀ ਦੇਵੇਗੀ।