May 15, 2026 1:44 am

ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ : ਕੇਵਲ ਸਿੰਘ ਢਿੱਲੋਂ

ਤਪਾ ਮੰਡੀ, 3 ਮਾਰਚ (ਗੁਰਪ੍ਰੀਤ ਸਿੰਘ, ਲੁਭਾਸ਼ ਸਿੰਗਲਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਸਨ। ਉਨਾਂ ਵਾਅਦਿਆਂ ਨੂੰ ਹਰ ਹਾਲਤ ਵਿੱਚ ਪੂਰਾ ਕੀਤਾ ਜਾ ਰਿਹਾ ਹੈ। ਅਕਾਲੀ ਦਲ ਨੇ ਸਿਰਫ਼ ਦਸ ਸਾਲ ਨੀਹ ਪੱਥਰ ਹੀ ਲਗਾਏ, ਬਲਕਿ ਕੰਮ ਨਹੀਂ ਕੀਤੇ। ਅਸੀ ਨੀਂਹ ਪੱਥਰ ਨਹੀਂ ਲਗਾਉਂਦੇ ਬਲਕਿ ਕੰਮ ਕਰਨ ਵਿਸ਼ਵਾਸ ਰੱਖਦੇ ਹਾਂ। ਇਹ ਵਿਚਾਰ ਕਾਂਗਰਸ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਕੇਵਲ ਸਿੰਘ ਢਿੱਲੋਂ ਨੇ ਪਿੰਡਾਂ ’ਚ ਬੋਲਦਿਆਂ ਸਾਂਝੇ ਕੀਤੇ। ਉਨ੍ਹਾ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ, ਬੁਢਾਪਾ ਪੈਨਸ਼ਨ,ਸ਼ਗਨ ਸਕੀਮ ਵਿੱਚ ਵਾਧਾ ਕਰਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤਾ। ਪਿੰਡਾਂ ਵਿਚਲੇ ਵਿਕਾਸ ਕੰਮ ਕਰਵਾਉਣ ਲਈ ਲੱਖਾਂ ਰੁਪਏ ਦੇ ਚੈੱਕ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੌਕੇ ਤੇ ਜਿਲ੍ਹਾ ਬਰਨਾਲਾ ਤੋਂ ਕਾਂਗਰਸੀ ਦੀ ਪ੍ਰਧਾਨ ਬੀਬੀ ਰੂਪੀ ਕੌਰ,ਸੀਨੀਅਰ ਕਾਂਗਰਸੀ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ,ਸਾਬਕਾ ਜਿਲਾ ਪ੍ਰਧਾਨ ਮੱਖਣ ਸ਼ਰਮਾ, ਕਾਂਗਰਸੀ ਆਗੂ ਇੰਦਰਜੀਤ ਸਿੰਘ ਮਹਿਤਾ, ਤਾਰਾ ਸਿੰਘ, ਸੁਖਵਿੰਦਰ ਸਿੰਘ, ਗੋਰਾ ਸਿੰਘ ਆਦਿ ਹਾਜ਼ਰ ਸਨ।

Send this to a friend