ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵੱਲੋਂ ਮਹਾਸ਼ਿਵਰਾਤਰੀ ’ਤੇ ਲੋਕਾਂ ਨੂੰ ਵਧਾਈ

ਚੰਡੀਗੜ, 3 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਮਹਾਸ਼ਿਵਰਾਤਰੀ ’ ਦੇ ਪਵਿੱਤਰ ਮੌਕੇ ਪੰਜਾਬ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਭਾਈਚਾਰੇ ਅਤੇ ਸਦਭਾਵਨਾ ਦੀ ਅਸਲ ਭਾਵਨਾ ਦੇ ਨਾਲ ਇਹ ਤਿਉਹਾਰ ਮਨਾਉਣ ਦਾ ਸੱਦਾ ਦਿੱਤਾ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਆਪਸੀ ਮਿਲਵਰਤਨ ਅਤੇ ਆਪਸੀ ਪਿਆਰ ਨੂੰ ਬੜਾਵਾ ਦੇਣ ਵਾਸਤੇ ਲੋਕਾਂ ਨੂੰ ਇਕੱਠੇ ਹੋ ਕੇ ਇਹ ਤਿਉਹਾਰ ਮਨਾਉਣ ਦੀ ਅਪੀਲ ਕੀਤੀ ਹੈ।

Send this to a friend