May 15, 2026 7:13 am

ਬ੍ਰਹਮਪੁਰਾ ਨੇ 1 ਕਰੋੜ 40 ਲਖ ਰੁਪਏ ਦੀ ਲਾਗਤ ਨਾਲ ਨਵੀਆਂ ਲਿੰਕ ਸੜਕਾਂ ਦਾ ਰਖਿਆ ਨੀਂਹ ਪਥਰ

ਚੋਹਲਾ ਸਾਹਿਬ 4 ਮਾਰਚ- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਆਪਣੇ ਐਮ.ਪੀ ਲੈਡ ਫੰਡ ਵਿਚੋਂ ਹਲਕਾ ਖਡੂਰ ਸਾਹਿਬ ਦੇ 4 ਪਿੰਡਾਂ ਮੰਡਾਲਾ, ਦੇਊਂ, ਜਵੰਦਾ ਖ਼ੁਰਦ ਅਤੇ ਨੌਰੰਗਾਬਾਦ ਲਈ 1 ਕਰੋੜ 40 ਲਖ ਰੁਪਏ ਦੀ ਲਾਗਤ ਨਾਲ (3 ਕਿਲੋਮੀਟਰ) ਤਕ ਦੀਆਂ 4 ਨਵੀਆਂ ਲਿੰਕ ਸੜਕਾਂ ਦਾ ਅਜ ਨੀਂਹ ਪਥਰ ਰਖਿਆ ਗਿਆ ਹੈ। ਇਸ ਮੌਕੇ ਸਾਬਕਾ ਫੌਜ ਮੁਖੀ, ਸਾਬਕਾ ਰਾਜਪਾਲ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਜਨਰਲ ਜੋਗਿੰਦਰ ਜਸਵੰਤ ਸਿੰਘ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਨਾਲ ਭਾਰੀ ਗਿਣਤੀ ਵਿਚ ਪਾਰਟੀ ਵਰਕਰ ਮੌਜੂਦ ਸਨ।ਇਸ ਵਿਸ਼ਾਲ ਇਕਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਬਾਦਲ ਪਰਿਵਾਰ ਨੂੰ ਸਿਧੇ ਹਥੀਂ ਲੈਂਦੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਨੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਰਜ ਕੇ ਲੁਟਿਆ ਅਤੇ ਕੁਟਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸਿਖ ਕੌਮ ਦੇ ਨਾਲ ਧੋਖਾਧੜੀ ਅਤੇ ਵਿਸ਼ਵਾਸਘਾਤ ਕੀਤਾ ਹੈ। ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਨਿਜੀ ਮੁਫਾਦਾਂ ਲਈ ਗੁਰਮੀਤ ਰਾਮ ਰਹੀਮ ਠਪਖੰਡੀ ਸਾਧਠ ਨੂੰ ਜਾਣਬੁਝ ਕੇ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਦੁਆਈਂ ਹੈ ਜਿਸਦਾ ਖਮਿਆਜ਼ਾ ਬਾਦਲ ਪਰਿਵਾਰ ਨੂੰ ਆਗਾਮੀ ਲੋਕ ਸਭਾ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ
ਪੰਜਾਬ ਦੇ ਲੋਕਾਂ ਦਾ ਕੈਪਟਨ ਸਰਕਾਰ ਤੋਂ ਵੀ ਮੋਹ ਭੰਗ ਹੋ ਚੁਕਾ ਹੈ ਕਿਉਜੋ ਅਜ ਪੰਜਾਬ ਦਾ ਹਰ ਵਰਗ ਤੰਗ ਆ ਚੁਕਾ ਹੈ ਭਾਵੇਂ ਉਹ ਅਧਿਆਪਕ, ਨਰਸਾਂ, ਕਿਸਾਨ, ਨੌਜਵਾਨ ਹੋਣ ਅਜ ਹਰ ਖੇਤਰ ਵਿਚ ਪੰਜਾਬ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਚੁਕੀ ਹੈ ਅਤੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪਤਰ ਵਿਚ ਜੋ ਵਾਅਦੇ ਕੀਤੇ ਸਨ ਉਸਨੂੰ ਹਥ ਤਕ ਨਹੀਂ ਲਾਇਆ ਗਿਆ ਜਿਸ ਤੋਂ ਪੰਜਾਬ ਦੇ ਲੋਕ ਤੰਗ ਆ ਚੁਕੇ ਹਨ ਅਤੇ ਲੋਕ ਹੁਣ ਆਗਾਮੀ ਲੋਕ ਸਭਾ ਚੋਣਾਂ ਵਿਚ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਬਾਹਰ ਦਾ ਰਸਤਾ ਵਿਖਾਇਆ ਜਾਵੇਗਾ ਅਤੇ ਜੋ ਪਾਰਟੀ ਪੰਜਾਬ ਦੀ ਭਲਾਈ ਅਤੇ ਤਰਕੀ ਲਈ ਕੰਮ ਕਰੇਗੀ ਉਸਨੂੰ ਜਨਤਾ ਦੀ ਭਲਾਈ ਲਈ ਕੰਮ ਕਰਨ ਦਾ ਮੌਕਾ ਮਿਲੇਗਾ।ਇਸ ਮੌਕੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਮਨਜੀਤ ਕੌਰ ਅਲਾਵਲਪੁਰ, ਬਾਬਾ ਜਗਤਾਰ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਮੈਂਬਰ ਬਿਲਾ, ਮੈਂਬਰ ਲਖਾ ਸਿੰਘ, ਮੈਂਬਰ ਸਤਪਾਲ ਸਿੰਘ, ਸਤਿੰਦਰਪਾਲ ਸਿੰਘ ਮਲਮੋਹਰੀ, ਰੇਸ਼ਮ ਸਿੰਘ ਸੰਘਾ, ਪਿਆਰਾ ਸਿੰਘ ਦੁਗਲਵਾਲਾ, ਹਰਜਿੰਦਰ ਸਿੰਘ, ਜਸਪਾਲ ਸਿੰਘ ਲਾਲਪੁਰ, ਐਸ.ਸੀ ਪ੍ਰਧਾਨ ਹੀਰਾ ਸਿੰਘ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ ਦੇਊਂ, ਡੀਐਸਪੀ ਰਤਨ ਸਿੰਘ, ਪਰਮਜੀਤ ਸਿੰਘ ਮੰਡਾਲਾ, ਤਜਿੰਦਰ ਸਿੰਘ ਟੋਨੀ ਦੀਨੇਵਾਲ, ਪ੍ਰਧਾਨ ਸਰਬਜੀਤ ਸਿੰਘ ਬਾਣੀਆਂ , ਗੁਰਸਾਹਿਬ ਸਿੰਘ ਦੁਲਚੀਪੁਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Send this to a friend