Skip to content
Independent perspectives. Global stories.
BREAKING

ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਸੜਕ ‘ਤੇ ਪਏ ਖਡੇ ਪੂਰਨ ਦੀ ਕਾਰ ਸੇਵਾ ਦੀ ਸ਼੍ਰੋਮਣੀ ਕਮੇਟੀ ਵਲੋਂ ਸ਼ਲਾਘਾ

Share this story

ਸ਼੍ਰੋਮਣੀ ਕਮੇਟੀ ਸੇਵਾ ਕਰਨ ਵਾਲੀ ਸੰਗਤ ਲਈ ਲੰਗਰ ਪਹੁੰਚਾਏਗੀ : ਭਾਈ ਲੌਂਗੋਵਾਲ

ਅੰਮ੍ਰਿਤਸਰ, 4 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹੋਲਾ ਮਹਲਾ ਦੇ ਮਦੇਨਜ਼ਰ ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਮਾਰਗ ‘ਤੇ ਪਏ ਖਡਿਆਂ ਨੂੰ ਪੂਰਨ ਲਈ ਬਾਬਾ ਲੀਡਰ ਸਿੰਘ ਤੇ ਬਾਬਾ ਜਗਾ ਸਿੰਘ ਵਲੋਂ ਸੰਗਤ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਸੇਵਾ ਦੀ ਭਰਵੀਂ ਸ਼ਲਾਘਾ ਕੀਤੀ ਹੈ। ਦਸਣਯੋਗ ਹੈ ਕਿ ਇਸ ਸੜਕ ਦੀ ਖਸਤਾ ਹਾਲਤ ਕਾਰਨ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਕਾਫੀ ਮੁਸ਼ਕਲ ਪੇਸ਼ ਆ ਰਹੀ ਸੀ, ਜਿਸ ਨੂੰ ਦੇਖਦਿਆਂ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਖੇੜਾ ਬੇਟ ਕਪੂਰਥਲਾ ਦੇ ਬਾਬਾ ਲੀਡਰ ਸਿੰਘ ਤੇ ਭਾਈ ਗੁਰਦਾਸ ਜੀ ਗੁਰਮਤਿ ਵਿਦਿਆਲਾ ਦੇ ਮੁਖੀ ਬਾਬਾ ਜਗਾ ਸਿੰਘ ਵਲੋਂ ਲਾਂਘਾ ਸੁਖਾਵਾਂ ਬਣਾਉਣ ਲਈ ਮਿਟੀ ਪਾਈ ਜਾ ਰਹੀ ਹੈ। ਇਸ ਕਾਰਜ ਲਈ ਵਡੀ ਗਿਣਤੀ ਸੰਗਤ ਵਲੋਂ ਆਪਣੀਆਂ ਟਰਾਲੀਆਂ ਨਾਲ ਸੇਵਾ ਸ਼ੁਰੂ ਕੀਤੀ ਗਈ ਹੈ। ਦਫਤਰ ਤੋਂ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਆਖਿਆ ਕਿ ਕੌਮੀ ਤਿਉਹਾਰ ਹੋਲਾ ਮਹਲਾ ਮੌਕੇ ਵਡੀ ਗਿਣਤੀ ਵਿਚ ਸੰਗਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਜਦੀ ਹੈ ਅਤੇ ਇਸ ਤੋਂ ਪਹਿਲਾਂ ਸੂਬੇ ਦੀ ਸਰਕਾਰ ਨੂੰ ਸੜਕ ਦੀ ਮੁਰੰਮਤ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਸੇਵਾ ‘ਤੇ ਲਗੀਆਂ ਸੰਗਤਾਂ ਲਈ ਤਖਤ ਸ੍ਰੀ ਅਨੰਦਪੁਰ ਸਾਹਿਬ ਤੋਂ ਲੰਗਰ ਪਹੁੰਚਾਇਆ ਜਾਵੇਗਾ ਤੇ ਇਸ ਸੇਵਾ ਵਿਚ ਸਹਿਯੋਗ ਦਿਤਾ ਜਾਵੇਗਾ।

WRITTEN BY