ਪਾਕਿਸਤਾਨ ਸਰਕਾਰ ਵੱਲੋਂ ਮਸੂਦ ਅਜ਼ਹਰ ਦੇ ਭਰਾ ਸਣੇ 44 ਗ੍ਰਿਫ਼ਤਾਰ

ਇਸਲਾਮਾਬਾਦ (ਪੰਜਾਬ ਟਾਇਮਜ਼ ਬਿਊਰੋ)- ਦਹਿਸ਼ਤਗਰਦ ਮਸੂਦ ਅਜ਼ਹਰ ਦੇ ਭਰਾ ਅਬਦੁਲ ਰਊਫ਼ ਅਸਗ਼ਰ ਅਤੇ ਪਾਬੰਦੀਸ਼ੁਦਾ ਜਥੇਬੰਦੀਆਂ ਨਾਲ ਸਬੰਧਿਤ 43 ਹੋਰਨਾਂ ਨੂੰ ਪਾਕਿਸਤਾਨ ਸਰਕਾਰ ਨੇ ਅਜ ਹਿਰਾਸਤ ‘ਚ ਲੈ ਲਿਆ ਹੈ। ਇਹ ਜਾਣਕਾਰੀ ਪਾਕਿਸਤਾਨ ਦੇ ਗ੍ਰਹਿ ਮੰਤਰੀ ਨੇ ਦਿਤੀ।ਇਨ੍ਹਾਂ ਸਭਨਾਂ ਨੂੰ ਹਿਰਾਸਤ ਵਿਚ ਲੈਣ ਦੇ ਹੁਕਮ ਮੰਗਲਵਾਰ ਨੂੰ ਹੀ ਜਾਰੀ ਕੀਤੇ ਗਏ। ਇਸ ਤੋਂ ਪਹਿਲਾਂ ਇਕ ਉਚ–ਪਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸੂਬਾ ਸਰਕਾਰਾਂ ਦੇ ਅਧਿਕਾਰੀ ਵੀ ਸ਼ਾਮਲ ਹੋਏ ਤੇ ਉਸੇ ਵਿਚ ਇਸ ਕਾਰਵਾਈ ਬਾਰੇ ਫ਼ੈਸਲਾ ਹੋਇਆ। ਰਾਸ਼ਟਰੀ ਸੁਰਖਿਆ ਕਮੇਟੀ ਨੇ ਆਪਣੀ ਮੀਟਿੰਗ ਵਿਚ ਜਾਂਚ ਲਈ ਅਜਿਹੀਆਂ ਹਿਰਾਸਤਾਂ ਦੀ ਲੋੜ ਮਹਿਸੂਸ ਕੀਤੀ। ਅਜਿਹੇ ਸਾਰੇ ਅਨਸਰਾਂ ਵਿਰੁਧ ਤੇਜ਼ੀ ਨਾਲ ਲੋੜੀਂਦੀ ਕਾਰਵਾਈ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ।

Send this to a friend