ਸ਼੍ਰੀ ਅਨੰਦਪੁਰ ਸਾਹਿਬ – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆਂ ਕਰਵਾਉਣ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਤਿਆਰ ਕਰਕੇ ਲੋਕ ਅਰਪਣ ਕੀਤੇ ਜਾ ਰਹੇ ਹਨ ਅਤੇ ਹੋਰ ਕਈ ਪ੍ਰੋਜੈਕਟਾਂ ਉਪਰ ਕੰਮ ਚੱਲ ਰਿਹਾ ਹੈ। ਸ਼੍ਰੀ ਅੰਮ੍ਰਿਤਸਰ ਸਾਹਿਬ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ 629 ਕਰੋੜ ਰੁਪਏ ਦੀ ਲਾਗਤ ਨਾਲ 520 ਪਿੰਡਾਂ ਨੂੰ ਸਾਫ ਪੀਣ ਵਾਲਾ ਪਾਣੀ ਦੀ ਦੇਣ ਦੀ ਯੋਜਨਾਂ ਸ਼ੁਰੂ ਕੀਤੀ ਗਈ ਹੈ। ਇਹ ਪ੍ਰਗਟਾਵਾ ਸ਼੍ਰੀਮਤੀ ਰਜ਼ੀਆ ਸੁਲਤਾਨਾ ਕੈਬਨਿਟ ਮੰਤਰੀ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਉਚੇਰੀ ਸਿੱਖਿਆ, ਪੰਜਾਬ ਸਰਕਾਰ ਨੇ ਅੱਜ ਬਲਾਕ ਨੂਰਪੁਰ ਬੇਦੀ ਦੇ ਪਿੰਡ ਸਸਕੌਰ ਵਿੱਚ 26.27 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਜਲ ਸਪਲਾਈ ਪ੍ਰੋਜੈਕਟ ਨੂੰ ਲੋਕ ਅਰਪਣ ਕਰਨ ਉਪਰੰਤ ਇਲਾਕੇ ਦੇ ਲੋਕਾਂ ਦੇ ਭਰਵੇਂ ਇਕੱਠ ਨੂੰ ਸਬੰਧਨ ਕਰਦੇ ਹੋਏ ਕੀਤਾ। ਇਨ੍ਹਾਂ ਕਿਹਾ ਕਿ ਕੀਰਤਪੁਰ ਸਾਹਿਬ ਤੋਂ ਸਸਕੌਰ ਤੱਕ ਸ਼ੁੱਧ ਪਾਣੀ ਪਹਾਉਚਾਣ ਲਈ ਇਹ ਵਿਆਪਕ ਯੋਜਨਾ ਮੁਕੰਮਲ ਹੋਣ ਨਾਲ ਇਸ ਖੇਤਰ ਦੇ 48 ਪਿੰਡਾਂ ਨੂੰ ਸ਼ੁੱਧ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਪਾਣੀ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ। ਇਸ ਨੂੰ ਵਿਆਰਥ ਨਹੀਂ ਗਵਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਨੂਰਪੁਰ ਬੇਦੀ ਖੇਤਰ ਨੂੰ ਕੁਦਰਤ ਵੱਲੋਂ ਬਹੁਤ ਸਾਰੇ ਤੌਹਫੇ ਮਿਲੇ ਹੋਏ ਹਨ। ਪੰਜਾਬ ਸਰਕਾਰ ਵੱਲੋਂ ਇਸ ਖੇਤਰ ਦੇ ਵਿਕਾਸ ਲਈ ਹੋਰ ਵੀ ਲੋੜੀਂਦਾ ਫੰਡਾ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾਂ ਕਾਂਗਰਸ ਪ੍ਰਧਾਨ ਸ਼੍ਰੀ ਬਰਿੰਦਰ ਢਿੱਲੋਂ ਨੇ ਕਿਹਾ ਕਿ ਵਿਕਾਸ ਕਰਕੇ ਬੁਨਿਆਦੀ ਸਹੂਲਤਾ ਮੁਹੱਈਆਂ ਕਰਵਾਉਣਾ ਸਰਕਾਰਾਂ ਦਾ ਫਰਜ ਹੈ। ਇਸ ਪ੍ਰੋਜੈਕਟ ਦੇ ਲਈ ਪਿੰਡ ਸਸਕੌਰ ਨੇ ਜਮੀਨ ਦਿੱਤੀ ਹੈ। ਇਸ ਲਈ ਇਸ ਪਿੰਡ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਪਹਿਲ ਦੇ ਅਧਾਰ ਦੇ ਮੁਹੱਈਆ ਕਰਵਾਇਆ ਜਾਵੇ। ਇਸ ਤੋਂ ਬਾਅਦ ਇਹ ਪਾਣੀ ਇਸ ਇਲਾਕੇ ਦੇ 5 ਪਿੰਡਾਂ ਡੂੰਮੇਵਾਲਾ, ਜੱਟਪੁਰ, ਤਖਤਗੜ, ਬਸੀ ਅਤੇ ਬੜਵਾ ਵਿਖੇ ਬਣਾਏ ਗਏ ਟੈਂਕਾਂ ਵਿੱਚ ਸਸਕੌਰ ਤੋਂ ਪੰਪਿੰਗ ਰਾਹੀਂ ਭਰਿਆ ਜਾਵੇਗੇ। ਜਿੱਥੇ ਇਸ ਖੇਤਰ ਦੇ 48 ਪਿੰਡਾਂ ਨੂੰ ਸਪਲਾਈ ਕੀਤਾ ਜਾਵੇ। ਇਸ ਪ੍ਰੋਜੈਕਟ ਵਿੱਚ ਵੱਖ ਵੱਖ ਸਾਈਜ ਦੀ 75 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਗਈ ਹੈ। ਇਸ ਮੌਕੇ ਚੀਫ ਇੰਜੀਨੀਅਰ ਸਰਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਅਗਲੇ ਵਿੱਤੀ ਵਰ੍ਹੇ ਦੌਰਾਨ 22 ਪਿੰਡਾਂ ਵਿੱਚ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਨਵੇਂ ਕੰਮ ਕੀਤੇ ਜਾਣਗੇ। ਇਸ ਤਰ੍ਹਾਂ 62 ਪਿੰਡਾਂ ਵਿੱਚ ਪਾਈਪਾਂ ਆਦਿ ਪਾ ਕੇ ਅਤੇ ਪਾਣੀ ਦੇ ਮੀਟਰ ਲਗਾਉਣ ਦੀ ਤਜਵੀਜ ਹੈ ਜਿਸ ਉਪਰ ਲਗਭਗ 8 ਕਰੋੜ ਖਰਚਾ ਆਵੇਗਾ।