ਚੰਡੀਗੜ੍ਹ, 6 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਬਲੂ ਸਟਾਰ ਆਪਰੇਸ਼ਨ ਦੌਰਾਨ ਸ੍ਰੀ ਦਰਬਾਰ ਸਹਿਬ, ਅੰਮ੍ਰਿਤਸਰ ਦੀ ਲਾਇਬ੍ਰੇਰੀ ਤੋਂ ਹਟਾਈ ਗਈ ਇਤਿਹਾਸਕ ਸਮੱਗਰੀ ਤੁਰੰਤ ਵਾਪਸ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। ਇਸ ਮਾਮਲੇ ਵਿੱਚ ਮੰਤਰੀ ਦੇ ਦਖਲ ਦੀ ਮੰਗ ਕਰਦੇ ਹੋਏ ਕੈਪਟਨ ਮੁਤਾਬਿਕ ਇੰਗਲੈਂਡ ਤੋਂ ਸਿੱਖ ਸੰਗਠਨਾਂ ਦੀ ਤਾਲਮੇਲ ਕਮੇਟੀ ਦੇ ਇੱਕ ਵਫ਼ਦ ਨੇ ਉਨ੍ਹਾਂ ਕੋਲ ਇਹ ਮੰਗ ਉਠਾਈ ਸੀ।