May 15, 2026 12:13 pm

ਮੁਹਾਲੀ ਪੁਲਿਸ ਵੱਲੋਂ ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਵਿੱਚ ਸ਼ਾਮਲ 2 ਮੁਲਜ਼ਮ ਗ੍ਰਿਫਤਾਰ

ਐਸ.ਏ.ਐਸ.ਨਗਰ, 7 ਮਾਰਚ (ਧਾਮੀ ਸ਼ਰਮਾ)- ਜ਼ਿਲ੍ਹੇ ਅੰਦਰ ਸਮਾਜ ਵਿਰੋਧੀ ਅਨਸਰਾਂ ਅਤੇ ਗੈਰ ਕਾਨੂੰਨੀ ਗਤੀਵਿਧੀਆ ਵਿਚ ਸ਼ਾਮਲ ਵਿਅਕਤੀਆਂ ਵਿਰੁਧ ਚਲਾਈ ਗਈ ਮੁਹਿੰਮ ਦੋਰਾਨ ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ ਵਲੋਂ ਲੁਟਾ-ਖੋਹਾਂ ਦੀਆਂ ਵਾਰਦਾਤਾਂ ਵਿਚ ਸ਼ਾਮਲ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਅਸਲਾ ਤੇ ਨਗਦੀ ਬਰਾਮਦ ਕੀਤੀ ਗਈ ਹੈ। ਜ਼ਿਲ੍ਹਾ ਪੁਲਿਸ ਮੁਖੀ ਸ੍ਰ: ਹਰਚਰਨ ਸਿੰਘ ਭੁਲਰ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਜਿਲ੍ਹੇ ਅੰਦਰ ਕ੍ਰੀਮੀਨਲ ਤੇ ਸ਼ਕੀ ਪੁਰਸ਼ਾਂ ਦੀ ਤਲਾਸ ਲਈ ਕਪਤਾਨ ਪੁਲਿਸ ਸ੍ਰੀ ਵਰੂਣ ਸ਼ਰਮਾ, ਅਤੇ ਉਪ-ਕਪਤਾਨ ਪੁਲਿਸ (ਇੰਨਵੈਸਟੀਗੇਸਨ ) ਸ੍ਰੀ ਗੁਰਦੇਵ ਸਿੰਘ ਧਾਲੀਵਾਲ ਨੂੰ ਦਿਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਚਾਰਜ ਸੀ .ਆਈ.ਏ ਸਟਾਫ ਦੀ ਅਗਵਾਈ ਹੇਠ ਵਖ-ਵਖ ਪੁਲਿਸ ਪਾਰਟੀਆਂ ਲਗਾਈਆਂ ਗਈਆਂ ਹਨ। ਜਿਲ੍ਹਾ ਪੁਲਿਸ ਮੁਖੀ ਨੇ ਦਸਿਆ ਕਿ 06 ਮਾਰਚ ਨੂੰ ਏ.ਐਸ.ਆਈ ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਨਾਕਾ ਬੰਦੀ ਦੌਰਾਨ ਨੇੜੇ ਦਾਰਾ ਸਟੁਡਿਓ, ਮੋਹਾਲੀ ਤੋਂ ਇਕ ਖੁਫੀਆ ਇਤਲਾਹ ਤੇ ਮੋਟਰ ਸਾਇਕਲ ਨੰਬਰੀ 38-01-1ਯ-4514 ਤੇ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕੀਤਾ।

Send this to a friend