May 15, 2026 7:03 pm

ਦਿਨ ਦੂਰ ਨਹੀਂ ਜਿਸ ਦਿਨ ਪੰਜਾਬ ’ਚੋਂ ਕਾਂਗਰਸ ਅਤੇ ਹੋਰਨਾਂ ਪਾਰਟੀਆਂ ਦੀਆਂ ਜੜਾਂ ਪੁੱਟ ਦਿੱਤੀਆਂ ਜਾਣਗੀਆਂ : ਬਿਕਰਮ ਸਿੰਘ ਮਜੀਠੀਆ

ਫਤਹਿਗੜ੍ਹ ਸਾਹਿਬ, 12 ਮਾਰਚ (ਮਨੋਜ ਭੱਲਾ)- ਯੂਥ ਅਕਾਲੀ ਦਲ ਮਾਲਵਾ ਜੋਨ 3 ਦੀ ਲੁਧਿਆਣਾ ਵਿਖੇ ਹੋਈ ਜਿਲ੍ਹਾ ਪੱਧਰੀ ਰੈਲੀ ਵਿੱਚ ਭਾਰੀ ਮੀਂਹ ਹੋਣ ਦੇ ਬਾਵਜੂਦ ਹੋਏ ਇਤਿਹਾਸਕ ਇੱਕਠ ਤੇ ਮਾਲਵਾ ਜੋਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵਧਾਈ ਦਿੰਦੇ ਹੋਏ ਯੂਥ ਅਕਾਲੀ ਦਲ ਦੇ ਇੰਚਾਰਜ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਰਾਜੂ ਖੰਨਾ ਵੱਲੋਂ ਪਾਰਟੀ ਦੇ ਹਰ ਹੁਕਮ ਤੇ ਪਹਿਰਾ ਹੀ ਨਹੀਂ ਦਿੱਤਾ ਜਾਂਦਾ ਸਗੋਂ ਸਮੁੱਚੀ ਹਾਈ ਕਮਾਂਡ ਨੂੰ ਦਿੱਤੇ ਕੰਮ ਤੋਂ ਚਾਰ ਕਦਮ ਅੱਗੇ ਹੋਏ ਜਿੰਮੇਵਾਰੀ ਨਾਲ ਕਾਰਜ ਕੀਤਾ ਜਾਂਦਾ ਹੈ ਜਿਸ ਲਈ ਰਾਜੂ ਖੰਨਾ ਪਾਰਟੀ ਅੰਦਰ ਮਿਹਨਤੀ ਅਤੇ ਲਗਨ ਨਾਲ ਕੰਮ ਕਰਨ ਵਾਲਿਆਂ ਵਿੱਚੋਂ ਇੱਕ ਗਿਣਿਆਂ ਜਾਂਦਾ ਹੈ ਜਿਸ ਲਈ ਇਹ ਨੌਜਵਾਨ ਵਧਾਈ ਦਾ ਪਾਤਰ ਹੈ। ਉਨ੍ਹਾਂ ਲੁਧਿਆਣਾ ਰੈਲੀ ਵਿੱਚ ਨੌਜਵਾਨਾਂ ਦੇ ਹੋਏ ਬੇਮਿਸਾਲ ਇੱਕਠ ਦੀ ਸ਼ਲਾਘਾ ਕਰਦੇ ਹੋਏ ਰਾਜੂ ਖੰਨਾ ਦੀ ਸਮੁੱਚੀ ਟੀਮ ਨੂੰ ਜਿੱਥੇ ਵਧਾਈ ਦਿੱਤੀ ਉੱਥੇ ਉਹਨਾਂ ਜਿਲ੍ਹਾ ਲੁਧਿਆਣਾ ਦੇ ਜਿਲ੍ਹਾ ਪ੍ਰਧਾਨਾ, ਕੋਰ ਕਮੇਟੀ ਮੈਂਬਰਾਂ ਤੇ ਹਲਕਾ ਇੰਚਾਰਜਾਂ ਨੂੰ ਵੀ ਇਸ ਰੈਲੀ ਦੀ ਕਾਮਯਾਬੀ ਲਈ ਮੁਬਾਰਕਬਾਦ ਦਿੰਦੇ ਹੋਏ ਅੱਗੋਂ ਵੀ ਹੋਰ ਸਖਤ ਮਿਹਨਤ ਕਰਨ ਦੀ ਗੱਲ ਆਖੀ। ਉਹਨਾਂ ਕਿਹਾ ਕਿ ਜੇਕਰ ਹਰ ਨੌਜਵਾਨ ਆਪਣੀ ਜਿੰਮੇਵਾਰੀ ਸਮਝਦਾ ਹੋਇਆ ਸਖਤ ਮਿਹਨਤ ਕਰੇ ਤਾਂ ਉਹ ਦਿਨ ਦੂਰ ਨਹੀਂ ਜਿਸ ਦਿਨ ਪੰਜਾਬ ਵਿੱਚੋਂ ਕਾਂਗਰਸ ਅਤੇ ਹੋਰਨਾਂ ਪਾਰਟੀਆਂ ਦੀਆਂ ਜੜਾਂ ਪੁੱਟਕੇ ਸੂਬੇ ਤੋਂ ਬਾਹਰ ਕਰ ਦਿੱਤੀਆਂ ਜਾਣਗੀਆਂ। ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਗਾਮੀ ਲੋਕਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਟੀ ਦੀ ਮਜਬੂਤੀ ਲਈ ਹਰ ਹਲਕੇ ਦੇ ਘਰ ਘਰ ਤੱਕ ਪਹੁੰਚ ਕਰਨ ਤਾਂ ਜੋ ਜਲਦ ਕਾਂਗਰਸ ਨੂੰ ਚਲਦਾ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਮਜਬੂਤ ਕੀਤੇ ਜਾ ਸਕਣ। ਇਸ ਮੌਕੇ ਤੇ ਉਹਨਾ ਨਾਲ ਕੋਰ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਗੱਗੂ ਭੱਟੀ, ਸ਼ਰਨਜੀਤ ਸਿੰਘ ਚਨਾਰਥਲ, ਕਮਲਜੀਤ ਸਿੰਘ ਗਿੱਲ, ਬਿੱਟੂ ਚੁੰਨੀ, ਐਸ ਓ ਆਈ ਦੇ ਜੋਨਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜਿਲ੍ਹਾ ਯੂਥ ਪ੍ਰਧਾਨ ਇਕਬਾਲ ਸਿੰਘ ਰਾਏ ਤੇ ਧਰਮਪਾਲ ਭੜੀ ਪੀਏ ਰਾਜੂ ਖੰਨਾ ਵਿਸ਼ੇਸ਼ ਤੌਰ ਤੇ ਹਾਜਰ ਸਨ।

Send this to a friend