May 15, 2026 9:53 pm

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 1 ਮਾਰਚ ਤੋਂ ਛੇ ਫੀਸਦੀ ਵਾਧਾ : ਭਾਈ ਲੌਂਗੋਵਾਲ

ਅੰਮ੍ਰਿਤਸਰ, 12 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਜ ਸ਼੍ਰੋਮਣੀ ਕਮੇਟੀ ਦੇ ਮੁਖ ਦਫ਼ਤਰ ਵਿਖੇ ਪਹੁੰਚੇ ਅਤੇ ਆਪਣੇ ਉਚ ਅਧਿਕਾਰੀਆਂ ਨਾਲ ਇਕ ਇਕਤਰਤਾ ਕੀਤੀ। ਇਕਤਰਤਾ ਵਿਚ ਭਾਈ ਲੌਂਗੋਵਾਲ ਨੇ ਦਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੂੰ ਮਹਿੰਗਾਈ ਭਤੇ ਦੀ 6% ਕਿਸਤ 1 ਮਾਰਚ 2019 ਤੋਂ ਦੇ ਦਿਤੀ ਗਈ ਹੈ। ਉਨ੍ਹਾਂ ਦਸਿਆ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਸੋਧ ਕਰਨ ਹਿਤ ਇਕ ਗ੍ਰੇਡ ਸਬ-ਕਮੇਟੀ ਬਣਾਈ ਗਈ ਹੈ, ਜਿਸ ਨੇ ਘੋਖ ਪੜਤਾਲ ਕਰਕੇ ਆਪਣਾ ਕੰਮ ਅੰਤਮ ਛੋਹਾਂ ਤੀਕ ਪੂਰਾ ਕਰ ਲਿਆ ਹੈ ਅਤੇ ਗ੍ਰੇਡ ਕਮੇਟੀ ਦੀ ਰਾਏ ਅਨੁਸਾਰ ਸਮੂਹ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਨਵੇਂ ਗ੍ਰੇਡ ਬਨਾਉਣ ਤੇ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਇਕਤਰਤਾ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਿਕਰ ਸਿੰਘ ਚੰਨੂ, ਮੈਂਬਰ ਸ. ਸੁਰਜੀਤ ਸਿੰਘ ਭਿਟੇਵਡ, ਸ਼੍ਰੋਮਣੀ ਕਮੇਟੀ ਦੇ ਮੁਖ ਸਕਤਰ ਡਾ. ਰੂਪ ਸਿੰਘ, ਸਕਤਰ ਸ. ਅਵਤਾਰ ਸਿੰਘ ਸੈਂਪਲਾ ਤੇ ਸ. ਕੇਵਲ ਸਿੰਘ ਗਿਲ, ਨਿਜੀ ਸਹਾਇਕ ਇੰਜ: ਸੁਖਮਿੰਦਰ ਸਿੰਘ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਆਦਿ ਮੌਜੂਦ ਸਨ।

Send this to a friend