ਸਿਕੰਦਰ ਸਿੰਘ ਮਲੂਕਾ ਨੇ ਲਿਆ ਪ੍ਰਬੰਧਾ ਦਾ ਜਾਇਜ਼ਾ

ਭਗਤਾ ਭਾਈ ਕਾ, 18 ਮਾਰਚ (ਸਵਰਨ ਸਿੰਘ ਭਗਤਾ)- ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮ੍ਰਿੰਤਸਰ ਸਾਹਿਬ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਗੋਂਵਾਲ ਦੀ ਦੇਖ ਰੇਖ ਕਰਵਾਏ ਜਾ ਰਹੀ ਦੋ ਰੋਜਾਂ (19 ਅਤੇ 20 ਮਾਰਚ) ਦੀ ਅੰਤਰ ਰਾਸਟਰੀ ਪੰਜਾਬੀ ਕਾਨਫਰੰਸ ਦੇ ਪ੍ਰਬੰਧਾਂ ਦਾ ਜਾਇਜਾ ਅੱਜ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਕਾਲਜ ਦੇ ਆਰਨੇਰੀ ਸਕੱਤਰ ਸਿਕੰਦਰ ਸਿੰਘ ਮਲੂਕਾ ਵੱਲੋ ਲਿਆ ਗਿਆ। ਇਸ ਮੋਕੇ ਸ੍ਰ. ਮਲੂਕਾ ਨੇ ਕਿਹਾ ਕਿ ਇਹ ਅੰਤਰ ਰਾਸਟਰੀ ਪੰਜਾਬੀ ਕਾਨਫਰੰਸ ਕਾਲਜ ਦੇ ਵਿਦਿਆਰਥੀਆਂ ਲਈ ਬੜੀ ਲਾਹੇਬੰਦ ਸਾਬਤ ਹੋਵੇਗੀ ਅਤੇ ਕਾਲਜ ਦੇ ਵਿਦਿਆਰਥੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕਰੇਗੀ।ਇਸ ਮੋਕੇ ਡਾ. ਗੋਬਿੰਦ ਸਿੰਘ ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈ ਅਤੇ ਹੋਰ ਸਖਸੀਅਤਾਂ ਹਾਜਰ ਸਨ।

Send this to a friend