Skip to content
Independent perspectives. Global stories.
BREAKING

ਕੈਨੇਡੀਅਨ ਸਰਕਾਰ ਵੱਲੋਂ ਆਪਣੇ ਦੂਤਘਰਾਂ ’ਚ ਸਿੱਖਾਂ ਨੂੰ ਕ੍ਰਿਪਾਨ ਪਹਿਨ ਕੇ ਜਾਣ ਦੀ ਇਜਾਜ਼ਤ ਦੇਣਾ ਸ਼ਲਾਘਾਯੋਗ : ਜਥੇ. ਅਵਤਾਰ ਸਿੰਘ

Share this story

ਅੰਮ੍ਰਿਤਸਰ, 16 ਅਪ੍ਰੈਲ (ਪੀ. ਟੀ.)- ਖਾਲਸਾ ਸਾਜਣਾ ਦਿਵਸ ‘ਵੈਸਾਖੀ’ ਵਾਲੇ ਦਿਨ ਕੈਨੇਡੀਅਨ ਸਰਕਾਰ ਵੱਲੋਂ ਆਪਣੇ ਦੂਤਘਰਾਂ ਵਿੱਚ ਸਿੱਖਾਂ ਨੂੰ ਕ੍ਰਿਪਾਨ ਪਹਿਨ ਕੇ ਜਾਣ ਦੇ ਕੀਤੇ ਗਏ ਫੈਸਲੇ ਦੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਲਾਘਾ ਕੀਤੀ ਹੈ।
ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ’ਚ ਉਨ੍ਹਾਂ ਕਿਹਾ ਕਿ ਖਾਲਸਾ ਸਾਜਣਾ ਦਿਵਸ ਵਾਲੇ ਦਿਨ ਕੈਨੇਡਾ ਦੇ ਵਿਦੇਸ਼ ਮੰਤਰਾਲੇ ਵੱਲੋਂ ਬਹੁ ਸਭਿਆਚਾਰਕ ਮਾਮਲਿਆਂ ਦੇ ਰਾਜ ਮੰਤਰੀ ਟਿਮ ਉੱਪਲ ਅਤੇ ਵਰਲਡ ਸਿੱਖ ਆਰਗੇਨਾਈਜੇਸ਼ਨ ਦੇ ਆਗੂਆਂ ਤੇ ਹੋਰ ਸਿੱਖ ਸੰਸਥਾਵਾਂ ਦੇ ਸਾਂਝੇ ਉਪਰਾਲੇ ਸਦਕਾ ਕੀਤੇ ਇਸ ਫੈਸਲੇ ਨਾਲ ਦੇਸ਼-ਵਿਦੇਸ਼ਾਂ ’ਚ ਬੈਠੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਮਹਿਸੂਸ ਕੀਤੀ ਜਾ ਰਹੀ ਹੈ। ਕੈਨੇਡਾ ਸਰਕਾਰ ਦੇ ਇਸ ਫੈਸਲੇ ਨਾਲ ਸਿੱਖ ਭਾਈਚਾਰੇ ਨੂੰ ਭਾਰੀ ਰਾਹਤ ਮਿਲੇਗੀ। ਉਨ੍ਹਾਂ ਸਮੁੱਚੀਆਂ ਵਿਦੇਸ਼ੀ ਸਰਕਾਰਾਂ ਨੂੰ

ਅਪੀਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਰਕਾਰ ਦੀ ਤਰ੍ਹਾਂ ਉਹ ਵੀ ਮਨੁੱਖੀ ਕਦਰਾਂ ਕੀਮਤਾਂ ਅਤੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਆਪਣੇ-ਆਪਣੇ ਦੇਸ਼ਾਂ ਵਿੱਚ ਸਿੱਖਾਂ ਨੂੰ ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ੇ ਪੰਜ ਕਕਾਰਾਂ ਨੂੰ ਧਾਰਨ ਕਰਨ ਦੀ ਇਜਾਜ਼ਤ ਦੇਣ।

WRITTEN BY