Skip to content
Independent perspectives. Global stories.
BREAKING

ਲਸ਼ਕਰ ਵੱਲੋਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ

Share this story

ਗੁਰਦਾਸਪੁਰ, 16 ਅਪ੍ਰੈਲ (ਅਵਤਾਰ ਸਿੰਘ ਬੋਪਾਰਾਏ, ਪਰਮਜੀਤ ਬਾਜਵਾ) -ਅੱਜ ਲਸ਼ਕਰ-ਏ-ਤਾਇਬਾ ਵੱਲੋਂ 21-22 ਅਪ੍ਰੈਲ ਨੂੰ ਪਠਾਨਕੋਟ-ਗੁਰਦਾਸਪੁਰ ਦੇ ਰੇਲਵੇ ਸਟੇਸ਼ਨਾਂ, ਜਨਤਕ ਅਤੇ ਧਾਰਮਿਕ ਸਥਾਨਾਂ ਨੂੰ ਉਡਾਉਣ ਦਾ ਇੱਕ ਧਮਕੀ ਭਰਿਆ ਪੱਤਰ ਭੇਜਿਆ ਗਿਆ। ਅੱਤਵਾਦੀ ਜਥੇਬੰਦੀ ਲਸ਼ਕਰ-ਏ-ਤਾਇਬਾ ਨੇ ਪਠਾਨਕੋਟ ਦੇ ਸਟੇਸ਼ਨ ਮਾਸਟਰ ਨੂੰ ਭੇਜੇ ਇੱਕ ਡਾਕ-ਪੱਤਰ ਰਾਹੀਂ ਜੋ ਕਿ ਅੱਤਵਾਦੀ ਸੰਗਠਨ ਦੇ ਕਮਾਂਡਰ ਤਾਲੀਮ ਅੰਸਾਰੀ ਵੱਲੋਂ ਇਸ ਵਿਚ ਸਪਸ਼ਟ ਲਿਖਿਆ ਹੈ ਕਿ 21-22 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਧਾਰੀਵਾਲ ਅਤੇ ਬਟਾਲਾ ਸਮੇਤ ਜਨਤਕ ਅਤੇ ਧਾਰਮਿਕਾਂ ਸਥਾਨਾਂ ਨੂੰ ਉਡਾਇਆ ਜਾਵੇਗਾ।

ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਐੱਸ.ਐੱਸ.ਪੀ ਰਾਕੇਸ਼ ਪਠਾਨਕੋਟ ਨੇ ਦੱਸਿਆ ਕਿ ਉਕਤ ਧਮਕੀ ਪੱਤਰ ਮਿਲਣ ’ਤੇ ਦੋਵਾਂ ਜ਼ਿਲ੍ਹਿਆਂ ਅੰਦਰ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਅਤੇ ਸ਼ੱਕੀ ਵਿਅਕਤੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸਦੇ ਨਾਲ ਹੀ ਪੰਜਾਬ ਅਤੇ ਕੇਂਦਰ ਦੀਆਂ ਖੁਫੀਆ ਏਜੰਸੀਆਂ ਇਸ ਮਾਮਲੇ ਨੂੰ ਬੜੀ ਗੰਭੀਰਤਾ ਨਾਲ ਲੈ ਰਹੀਆਂ ਹਨ ਅਤੇ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਹੋਰ ਵਧਾਈ ਜਾ ਚੁੱਕੀ ਹੈ।

WRITTEN BY