Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਹੋਲੀ ਦਾ ਤਿਉਹਾਰ ਏਕਤਾ ਅਤੇ ਇਕਸੁਰਤਾ ਦੀ ਭਾਵਨਾ ਨਾਲ ਮਨਾਉਣ ਦਾ ਸੱਦਾ

Share this story

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੋਲੀ ਦੇ ਮੌਕੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਇਹ ਰਿਵਾਇਤੀ ਭਾਰਤੀ ਤਿਉਹਾਰ ਏਕਤਾ, ਸਹਿਣਸ਼ੀਲਤਾ, ਭਾਈਚਾਰੇ ਅਤੇ ਸਦਭਾਵਨਾ ਦੇ ਰੰਗਾਂ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ। ਹੋਲੀ ਦੇ ਮੌਕੇ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਲੋਕਾਂ ਨੂੰ ਇਕਸੁਰਤਾ, ਭਾਈਚਾਰੇ ਅਤੇ ਮਿਲਵਰਤਣ ਦੀ ਭਾਵਨਾ ਨਾਲ ਇਹ ਤਿਉਹਾਰ ਪਿਆਰ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਗਟਾਵਾ ਕਰਦਾ ਹੈ ਅਤੇ ਇਹ ਮਾਨਵਤਾ ਦੀਆਂ ਉੱਚ ਨੈਤਿਕ ਕਦਰਾਂ-ਕੀਮਤਾਂ ਦੀ ਸਾਨੂੰ ਯਾਦ ਦਿਵਾਉਂਦਾ ਹੈ। ਉਨਾਂ ਕਿਹਾ ਕਿ ਇਹ ਸਮਾਂ ਸਦੀਆਂ ਪੁਰਾਣੀਆਂ ਕਦਰਾਂ-ਕੀਮਤਾਂ ‘ਤੇ ਚਲਣ ਵਾਸਤੇ ਲੋਕਾਂ ਨੂੰ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਹੈ।

WRITTEN BY