Skip to content
Independent perspectives. Global stories.
BREAKING

ਹਰਿਆਣਾ ’ਚ ਗੁਰਦੁਆਰਾ ਸਾਹਿਬ ਅੰਦਰ ਸਿੱਖਾਂ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

Share this story

ਮਾਮਲੇ ਸਬੰਧੀ ਸਿੱਖਾਂ ਦੀ ਮੱਦਦ ਲਈ ਕਾਨੂੰਨੀ ਸਹਾਇਤਾ ਦੇਵੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 24 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ’ਤੇ ਦੰਗਾਕਾਰੀਆਂ ਵੱਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਘਟਨਾ ਦੀ ਪੜਤਾਲ ਲਈ ਆਦੇਸ਼ ਕੀਤੇ ਹਨ, ਉਥੇ ਹੀ ਕਾਨੂੰਨੀ ਕਾਰਵਾਈ ਕਰਨ ਲਈ ਵੀ ਕਿਹਾ ਹੈ। ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਆਖਿਆ ਕਿ ਹਰਿਆਣੇ ਦੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਹਮਲਾ ਕਰਕੇ ਦੰਗਾਕਾਰੀਆਂ ਵੱਲੋਂ ਇਕ ਸਿੱਖ ਨੂੰ ਮੌਤ ਦੇ ਘਾਟ ਉਤਾਰ ਦੇਣਾ ਅਤੇ ਦਰਜ਼ਨ ਤੋਂ ਵੱਧ ਸਿੱਖਾਂ ਨੂੰ ਜ਼ਖ਼ਮੀ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਹ ਘਟਗਿਣਤੀਆਂ ਨਾਲ ਧੱਕਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਜੇਕਰ ਕਿਸਮ ਦਾ ਕੋਈ ਵਿਵਾਦਤ ਮਾਮਲਾ ਸੀ ਤਾਂ ਉਹ ਮਿਲ ਬੈਠ ਕੇ ਸੁਲਝਾਇਆ ਜਾਣਾ ਚਾਹੀਦਾ ਸੀ। ਇਹ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ ਕਿ ਦੰਗਾਕਾਰੀ ਘਟਗਿਣਤੀ ਸਿੱਖਾਂ ਨੂੰ ਦਬਾਉਣ ਲਈ ਮਾਰੂ ਹਮਲਾ ਕਰਨ। ਇਹ ਸੂਬੇ ਦੀ ਸਰਕਾਰ ਦੀ ਜ਼ੁੰਮੇਵਾਰੀ ਹੈ ਕਿ ਘਟਗਿਣਤੀਆਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣ। ਭਾਈ ਲੌਂਗੋਵਾਲ ਨੇ ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰੇ।

WRITTEN BY