ਨੂਰਪੁਰਬੇਦੀ, 28 ਮਾਰਚ (ਬਲਜਿੰਦਰ ਸਿਧੂ)- ਨੂਰਪੁਰ ਬੇਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦੇ ਨਾਂ ਤੇ ਠਗੀ ਮਾਰਨ ਵਾਲੇ ਇਕ ਭਗੌੜੇ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਸੁਰਿੰਦਰ ਸਿੰਘ ਪੁਤਰ ਹਰਨਾਮ ਸਿੰਘ ਵਾਸੀ ਜਗਾਧਰੀ ਹਰਿਆਣਾ ਨੂੰ ਇਸ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਰਾਜੀਵ ਕੁਮਾਰ ਨੇ ਦਸਿਆ ਕਿ ਇਸ ਵਿਅਕਤੀ ਨੂੰ ਮਾਨਯੋਗ ਅਦਾਲਤ ਵਲੋਂ ਦਸੰਬਰ 2018 ਵਿਚ ਭਗੌੜਾ ਕਰਾਰ ਦਿਤਾ ਗਿਆ ਸੀ। ਇਸ ਵਿਅਕਤੀ ਵਲੋਂ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂ ਤੇ ਠਗੀ ਮਾਰੀ ਸੀ।ਇਸ ਮੌਕੇ ਸਬ ਇੰਸਪੈਕਟਰ ਗੁਰਬਚਨ ਸਿੰਘ, ਏ.ਐਸ.ਆਈ ਰਜਿੰਦਰ ਸਿੰਘ ਅਤੇ ਏ. ਐਸ .ਆਈ ਬਲਬੀਰ ਸਿੰਘ ਆਦਿ ਵੀ ਹਾਜ਼ਰ ਸਨ।