ਤਲਵੰਡੀ ਸਾਬੋ, 18 ਅਪ੍ਰੈਲ (ਰਣਜੀਤ ਸਿੰਘ ਰਾਜੂ)-ਸਿੱਖ ਸੰਘਰਸ਼ ਕਮੇਟੀ ਵੱਲੋਂ ਪੰਥਕ ਸੇਵਾ ਲਹਿਰ ਦੇ ਸਹਿਯੋਗ ਨਾਲ ਉਲੀਕੇ ਪ੍ਰੋਗਰਾਮ ਮੁਤਾਬਿਕ ਸ੍ਰੀ ਅਕਾਲ ਤਖਤ ਸਾਹਿਬ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਅੱਜ ਕੱਢੇ ਜਾਣ ਵਾਲੇ ਮਾਰਚ ਵਿੱਚ ਸ਼ਾਮਿਲ ਹੋਣ ਤੋਂ ਰੋਕਣ ਲਈ ਪੰਥਕ ਸੇਵਾ ਲਹਿਰ ਦੇ ਮੁਖੀ ਅਤੇ ਉ¤ਘੇ ਸਿੱਖ ਪ੍ਰਚਾਰਕ ਸੰਤ ਬਾਬਾ ਬਲਜੀਤ ਸਿੰਘ ਜੀ ਖਾਲਸਾ ਦਾਦੂਵਾਲ ਸਾਹਿਬ ਨੂੰ ਪੁਲਿਸ ਨੇ ਉਨ੍ਹਾਂ ਦੇ ਹੈ¤ਡਕੁਆਟਰ ਗੁਰਦੁਆਰਾ ਜੰਡਾਲੀਸਰ ਸਾਹਿਬ (ਪਾਤਸ਼ਾਹੀ 10ਵੀਂ) ਕੋਟਸ਼ਮੀਰ ਵਿਖੇ ਨਜ਼ਰਬੰਦ ਕਰ ਦਿੱਤਾ ਤੇ ਗੁਰਦੁਆਰਾ ਸਾਹਿਬ ਤੋਂ ਬਾਹਰ ਨਾ ਨਿਕਲਣ ਦਿੱਤਾ।ਇੱਥੇ ਦੱਸਣਾ ਬਣਦਾ ਹੈ ਕਿ ਆਪਣੀ ਸਜ਼ਾ ਪੂਰੀ ਕਰ ਚੁੱਕਣ ਦੇ ਬਾਵਜੂਦ ਵੀ ਅਜੇ ਤੱਕ ਜੇਲ੍ਹਾਂ ਵਿੱਚ ਬੰਦ ਸਿੱਖ ਨੌਜਵਾਨਾਂ ਦੀ
ਰਿਹਾਈ ਲਈ ਸਿੱਖ ਸੰਘਰਸ਼ ਕਮੇਟੀ ਨੇ ਬਠਿੰਡਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਦੋ ਮਾਰਚ ਕੱਢਣ ਦਾ ਫੈਸਲਾ ਕੀਤਾ ਸੀ। ਬਠਿੰਡਾ ਤੋਂ 16 ਅਪ੍ਰੈਲ਼ ਨੂੰ ਜਦੋਂਕਿ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 18 ਅਪ੍ਰੈਲ ਨੂੰ ਇਹ ਮਾਰਚ ਰਵਾਨਾ ਹੋਣੇ ਸਨ। 16 ਅਪ੍ਰੈਲ ਨੂੰ ਬਠਿੰਡਾ ਤੋਂ ਕੱਢੇ ਜਾਣ ਵਾਲੇ ਮਾਰਚ ਨੂੰ ਵੀ ਪੁਲਿਸ ਨੇ ਗੁਰਦੁਆਰਾ ਸਾਹਿਬ ਦੀ ਘੇਰਾਬੰਦੀ ਕਰਕੇ ਰੋਕ ਲਿਆ ਸੀ ਤੇ ਮਾਰਚ ਦੇ ਮੁੱਖ ਪ੍ਰਬੰਧਕਾਂ ਨੂੰ ਸੰਤ ਦਾਦੂਵਾਲ ਸਮੇਤ ਗੁਰਦੁਆਰਾ ਸਾਹਿਬ ਵਿੱਚ ਸ਼ਾਮ ਤੱਕ ਨਜ਼ਰਬੰਦ ਕਰਕੇ ਰੱਖਿਆ ਗਿਆ ਸੀ। ਅੱਜ ਦੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਵਿੱਚ ਪੰਥਕ ਸੇਵਾ ਲਹਿਰ ਦੇ ਮੁਖੀ ਸੰਤ ਬਾਬਾ ਬਲਜੀਤ ਸਿੰਘ ਜੀ ਖਾਲਸਾ ਦਾਦੂਵਾਲ ਸਾਹਿਬ ਵੱਲੋਂ ਸ਼ਮੂਲੀਅਤ ਕਰਨ ਦੇ ਮੱਦੇਨਜ਼ਰ ਪੁਲਿਸ ਨੇ ਕੱਲ੍ਹ ਸ਼ਾਮ ਤੋਂ ਹੀ ਉਨ੍ਹਾਂ ਦੇ ਹੈ¤ਡਕੁਆਰਟਰ ਗੁਰਦੁਆਰਾ ਜੰਡਾਲੀਸਰ ਸਾਹਿਬ ਦੇ ਆਲੇ ਦੁਆਲੇ ਪੁਲਿਸ ਤਾਇਨਾਤ ਕਰ ਦਿੱਤੀ ਸੀ ਤੇ ਅੱਜ ਸਵੇਰੇ 4-5 ਵਜੇ ਤੋਂ ਫਿਰ ਡੀ.ਐ¤ਸ.ਪੀ. ਤਲਵੰਡੀ ਸਾਬੋ ਦਰਸ਼ਨ ਸਿੰਘ ਸੰਧੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁਲਿਸ ਪਾਰਟੀ ਨੇ ਗੁਰਦੁਆਰਾ ਸਾਹਿਬ ਦੇ ਗੇਟ ਅੱਗੇ ਗੱਡੀਆਂ ਟੇਢੀਆਂ ਲਾ ਕੇ ਰਾਸਤਾ ਰੋਕਿਆ ਹੋਇਆ ਸੀ। ਜਦੋਂ ਨੀਯਤ ਸਮੇਂ ’ਤੇ ਸੰਤ ਦਾਦੂਵਾਲ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਕੇ ਗੇਟ ’ਤੇ ਪਹੁੰਚੇ ਤੇ ਉਨ੍ਹਾਂ ਨੂੰ ਰੋਕ ਲਿਆ ਗਿਆ ਤੇ ਗੁਰਦੁਆਰਾ ਸਾਹਿਬ ਅੰਦਰ ਹੀ ਨਜ਼ਰਬੰਦ ਕਰਨ ਦਾ ਫੁਰਮਾਨ ਸੁਣਾ ਦਿੱਤਾ ਗਿਆ। ਇਸ ਮੌਕੇ ਸੰਤ ਦਾਦੂਵਾਲ ਨੇ ਪੁਲਿਸ ਅਧਿਕਾਰੀਆਂ ਨਾਲ ਬਹਿਸ ਵੀ ਕੀਤੀ ਤੇ ਗ੍ਰਿਫਤਾਰੀ ਦੇਣ ਦੀ ਪੇਸ਼ਕਸ਼ ਵੀ ਕੀਤੀ ਪ੍ਰੰਤੂ ਪੁਲਿਸ ਨੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਅੰਦਰ ਨਜ਼ਰਬੰਦ ਕਰਨ ਦਾ ਹੁਕਮ ਝਾੜ ਦਿੱਤਾ ਤੇ ਗੁਰਦੁਆਰਾ ਸਾਹਿਬ ਤੋਂ ਬਾਹਰ ਜਾਣ ਦੇ ਯਤਨਾਂ ਨੂੰ ਅਸਫਲ ਕਰ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੰਤ ਦਾਦੂਵਾਲ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਆਪਣੇ ਆਪ ਨੂੰ ਪੰਥਕ ਕਹਾਉੇਣ ਵਾਲੀ ਸਰਕਾਰ ਦੇ ਰਾਜ ਵਿੱਚ ਸਿੱਖ ਕੌਮ ਆਪਣੇ ਜੇਲ੍ਹਾਂ ਵਿੱਚ ਬੰਦ ਨੌਜਵਾਨਾਂ ਦੀ ਰਿਹਾਈ ਲਈ ਪੁਰਅਮਨ ਤਰੀਕੇ ਨਾਲ ਮਾਰਚ ਵੀ ਨਹੀਂ ਕੱਢ ਸਕਦੀ, ਜੋ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਭਾਈ ਗੁਰਬਖਸ਼ ਸਿੰਘ ਵੱਲੋਂ ਵਿੱਢਿਆ ਰਿਹਾਈ ਮੋਰਚਾ ਵੀ ਜਥੇਦਾਰਾਂ ਦੀ ਸੌੜੀ ਸੋਚ ਸਦਕਾ ਅਤੇ ਸਰਕਾਰਾਂ ਦੀ ਨੀਤੀ ਸਦਕਾ ਪੈਰੋਲ ਮੋਰਚਾ ਹੋ ਨਿੱਬੜਿਆ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਬਾਦਲ ਪਰਿਵਾਰ ਦੇ ਸਿੱਧੇ ਹੁਕਮਾਂ ’ਤੇ ਗੁਰੂਘਰਾਂ ਤੱਕ ਦੀ ਘੇਰਾਬੰਦੀ ਕਰਨ ਤੋਂ ਗੁਰੇਜ਼ ਨਹੀਂ ਕਰ ਰਿਹਾ, ਜਿਸ ਕਾਰਨ ਹੁਣ ਸਮੁੱਚੀ ਸਿੱਖ ਕੌਮ ਨੂੰ ਇਹ ਮਾਮਲੇ ਵਿਚਾਰਨੇ ਚਾਹੀਦੇ ਹਨ। ਉ¤ਧਰ ਸੰਤ ਦਾਦੂਵਾਲ ਦੀ ਨਜ਼ਰਬੰਦੀ ਕਾਰਨ ਸਿੱਖ ਸੰਗਤਾਂ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ।



