ਕਾਰਸੇਵਾ ਵਾਲੇ ਬਾਬੇ ਵੱਲੋਂ ਕੀਤੀ ਗਈ ਕਾਰਵਾਈ ਮੰਦਭਾਗੀ : ਭਾਈ ਲੌਂਗੋਵਾਲ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪੁਰਾਤਨ ਡਿਓੜੀ ਢਾਹੁਣ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਪ੍ਰਤਾਪ ਸਿੰਘ ਨੂੰ ਮੁਅਤਲ ਕਰ ਦਿਤਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਪੜਤਾਲ ਲਈ ਭਾਈ ਲੌਂਗੋਵਾਲ ਨੇ ਤਿੰਨ ਮੈਂਬਰੀ ਜਾਂਚ ਕਮੇਟੀ ਵੀ ਬਣਾਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਣਾਈ ਗਈ ਇਸ ਜਾਂਚ ਕਮੇਟੀ ਵਿਚ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ ਅਤੇ ਸ. ਗੁਰਮੀਤ ਸਿੰਘ ਬੂਹ ਨੂੰ ਸ਼ਾਮਲ ਕੀਤਾ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪੁਰਾਤਨ ਡਿਓੜੀ ਨੂੰ ਬਿਨਾਂ ਇਜਾਜ਼ਤ ਲਏ ਗੁਰਦੁਆਰਾ ਸਾਹਿਬ ਦੇ ਮੈਨੇਜਰ ਵਲੋਂ ਕਾਰਸੇਵਾ ਵਾਲੇ ਬਾਬਿਆਂ ਪਾਸੋਂ ਢਾਹੁਣ ਦੀ ਪ੍ਰਕਿਰਿਆ ਸ਼ੁਰੂ ਕਰਨੀ ਮੰਦਭਾਗੀ ਗਲ ਹੈ, ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਕਾਰਸੇਵਾ ਵਾਲੇ ਬਾਬਾ ਜਗਤਾਰ ਸਿੰਘ ਪਾਸੋਂ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਵਾਪਸ ਲੈ ਲਈਆਂ ਹਨ।

Send this to a friend