ਜਗਰਾਉਂ, 2 ਅਪ੍ਰੈਲ (ਪਰਮਜੀਤ ਸਿੰਘ ਗਰੇਵਾਲ)- ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ. ਐਸ. ਪੀ. ਵਰਿੰਦਰ ਸਿੰਘ ਬਰਾੜ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਸਦਰ ਦੀ ਪੁਲਿਸ ਪਾਰਟੀ ਨੇ ਡੇਢ ਕਿਲੋ ਅਫ਼ੀਮ ਬਰਾਮਦ ਕਰਕੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਗੁਰਦੀਪ ਸਿੰਘ ਗੌਂਸਲ ਅਤੇ ਥਾਣਾ ਸਦਰ ਦੇ ਇੰਚਾਰਜ ਐਸ. ਐਚ. ਓ. ਕਿੱਕਰ ਸਿੰਘ ਨੇ ਦੱਸਿਆ ਕਿ ਰਾਮਗੜ੍ਹ ਭੁੱਲਰ ਵਿਖੇ ਏ. ਐਸ. ਆਈ. ਸ਼ਰਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਨਾਕੇਬੰਦੀ ਦੌਰਾਨ ਮੁਖਬਰ ਦੀ ਇਤਲਾਹ ’ਤੇ ਸੇਵਾ ਰਾਮ ਉਰਫ਼ ਬਿੱਟੂ ਪੁੱਤਰ ਤਰਸੇਮ ਲਾਲ ਵਾਸੀ ਢੰਡੇਵਾਲ ਥਾਣਾ ਸ਼ਾਹਕੋਟ ਨੂੰ ਜਦੋਂ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋ ਡੇਢ ਕਿਲੋ ਅਫ਼ੀਮ ਸਮੇਤ ਮੋਟਰ ਸਾਈਕਲ ਬਰਾਮਦ ਕੀਤੀ ਗਈ।