ਨਵਜੋਤ ਸਿੰਘ ਸਿਧੂ 40 ਦਿਨ ਕਰਨਗੇ ਦੇਸ਼ ਭਰ ’ਚ ਕਾਂਗਰਸ ਲਈ ਚੋਣ ਪ੍ਰਚਾਰ ਦਿਲੀ ਵਿਖੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ- ਸੀਨੀਅਰ ਕਾਂਗਰਸ ਨੇਤਾ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿਧੂ ਨੇ ਐਤਵਾਰ ਨੂੰ ਕੁਲਹਿੰਦ ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਰਾਜਧਾਨੀ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਸ੍ਰੀ ਰਾਹੁਲ ਗਾਂਧੀ ਨੇ ਸ. ਸਿੱਧੂ ਨੂੰ ਲੋਕ ਸਭਾ ਚੋਣਾਂ ਦੇ ਮਦੇਨਜ਼ਰ ਦੇਸ਼ ਭਰ ਵਿੱਚ ਕਾਂਗਰਸ ਲਈ ਚੋਣ ਪ੍ਰਚਾਰ ਕਰਨ ਵਾਸਤੇ ਕਿਹਾ। ਰਾਹੁਲ ਗਾਂਧੀ ਦੇ ਆਦੇਸ਼ ’ਤੇ ਸਿਧੂ ਕਾਂਗਰਸ ਦੇ ਕੌਮੀ ਖਜ਼ਾਨਚੀ ਅਹਿਮਦ ਪਟੇਲ ਨੂੰ ਮਿਲੇ ਜਿਸ ਤੋਂ ਉਨ੍ਹਾਂ ਨੇ ਆਪਣਾ ਚੋਣ ਪ੍ਰਚਾਰ ਪ੍ਰੋਗਰਾਮ ਹਾਸਿਲ ਕੀਤਾ। ਇਨ੍ਹਾਂ ਮੁਲਾਕਾਤਾਂ ਮਗਰੋਂ ਸ: ਸਿਧੂ ਨੇ ਖ਼ੁਦ ਆਪਣੇ ਟਵਿਟਰ ਹੈਂਡਲ ਰਾਹੀਂ ਇਹ ਜਾਣਕਾਰੀ ਦਿਤੀ ਹੈ ਕਿ ਉਹ 40 ਦਿਨ ਕਾਂਗਰਸ ਲਈ ਪ੍ਰਚਾਰ ਕਰਨਗੇ।

Send this to a friend