ਚੰਡੀਗੜ੍ਹ, 12 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਆਮ ਆਦਮੀ ਪਾਰਟੀ (ਆਪ) ਨੇ ਬਠਿੰਡਾ ਲੋਕ ਸਭਾ ਹਲਕੇ ਲਈ ਪ੍ਰੋਫੈਸਰ ਬਲਜਿੰਦਰ ਕੌਰ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿਤਾ ਹੈ।ਪ੍ਰੋਫੈਸਰ ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ਵਿਧਾਇਕ, ਪਾਰਟੀ ਦੇ ਮੁਖ ਬੁਲਾਰੇ ਅਤੇ ਮਹਿਲਾ ਵਿੰਗ ਪੰਜਾਬ ਦੇ ਅਬਜ਼ਰਵਰ ਵੀ ਹਨ।ਪਾਰਟੀ ਮੁਖ ਦਫ਼ਤਰ ਵਲੋਂ ਜਾਰੀ ਬਿਆਨ ਰਾਹੀਂ ਸੂਚੀ ਅਨੁਸਾਰ ਪ੍ਰੋਫੈਸਰ ਬਲਜਿੰਦਰ ਕੌਰ ਆਮ ਆਦਮੀ ਪਾਰਟੀ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ 2019 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਹੋਣਗੇ।