ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕੀਤੀ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ

ਤਲਵੰਡੀ ਸਾਬੋ, 16 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕਰਦਿਆਂ ਕਈ ਪੰਥਕ ਮਸਲਿਆਂ ਤੇ ਅਹਿਮ ਵੀਚਾਰਾਂ ਕੀਤੀਆਂ ਜਦੋਂਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਬਾਬਾ ਬਲਬੀਰ ਸਿੰਘ ਨੂੰ ਮਿਲਣ ਲਈ ਵਿਸ਼ੇਸ ਤੌਰ ਤੇ ਪੁੱਜੇ। ਬੁੱਢਾ ਦਲ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਵਾਂ ਧਾਰਮਿਕ ਸਖਸ਼ੀਅਤਾਂ ਵੱਲੋਂ ਕਈ ਪੰਥਕ ਮਸਲਿਆਂ ਤੇ ਵੀਚਾਰਾਂ ਕੀਤੀਆਂ ਗਈਆਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ੍ਹਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਭਵਿੱਖੀ ਸਮਾਗਮਾਂ ਸਬੰਧੀ ਵੀ ਸਲਾਹ ਮਸ਼ਵਰਾ ਹੋਇਆ।ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ, ਗਿਆਨੀ ਗੁਰਬਚਨ ਸਿੰਘ ਤੇ ਹੋਰਨਾਂ ਪੁੱਜੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਅਮਰੀਕ ਸਿੰਘ ਕੋਟਸ਼ਮੀਰ ਅੰਤ੍ਰਿਗ ਮੈਂਬਰ,ਭਾਈ ਜਗਸੀਰ ਸਿੰਘ ਮਾਂਗੇਆਣਾ,ਭਾਈ ਗੁਰਪ੍ਰੀਤ ਸਿੰਘ ਝੱਬਰ,ਜਥੇ:ਗੁਰਤੇਜ ਸਿੰਘ ਢੱਡੇ,ਬੀਬੀ ਜੋਗਿੰਦਰ ਕੌਰ,ਸੁਰਜੀਤ ਸਿੰਘ ਰਾਏਪੁਰ ਸਾਰੇ ਮੈਂਬਰ ਸ਼੍ਰੋਮਣੀ ਕਮੇਟੀ,ਦਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ,ਬਾਬਾ ਜੱਸਾ ਸਿੰਘ,ਬਾਬਾ ਅਰਜੁਨਦੇਵ ਸਿੰਘ ਸ਼ਿਵਜੀ,ਭਾਈ ਸਰਵਣ ਸਿੰਘ ਮਝੈਲ਼,ਭਾਈ ਰਣਯੋਧ ਸਿੰਘ,ਭਾਈ ਹਰਪ੍ਰੀਤ ਸਿੰਘ ਆਦਿ ਹਾਜਿਰ ਸਨ।’

Send this to a friend