ਵਿਕਰਮਜੀਤ ਦੁੱਗਲ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਨਿਯੁਕਤ

ਚੰਡੀਗੜ੍ਹ, 17 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਚੋਣ ਕਮਿਸ਼ਨ ਨੇ ਬੀ. ਵਿਕਰਮਜੀਤ ਦੁਗਲ ਨੂੰ ਅੰਮ੍ਰਿਤਸਰ ਦਿਹਾਤੀ ਦਾ ਐਸ.ਐਸ.ਪੀ. ਨਿਯੁਕਤ ਕੀਤਾ ਹੈ। ਮੁਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦਸਿਆ ਕਿ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਵਿਕਰਮਜੀਤ ਦੁਗਲ ਆਈ.ਪੀ.ਐਸ. (ਤੇਲੰਗਾਨਾ-2007) ਨੂੰ ਅੰਮ੍ਰਿਤਸਰ ਦਿਹਾਤੀ ਦਾ ਐਸ.ਐਸ.ਪੀ. ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੂੰ ਤੁਰੰਤ ਆਪਣਾ ਅਹੁਦਾ ਸੰਭਾਲਣ ਦੇ ਹੁਕਮ ਦਿਤੇ ਗਏ ਹਨ। ਚੋਣ ਕਮਿਸ਼ਨ ਵਲੋਂ ਐਸ. ਐਸ. ਪੀ. ਪਰਮਪਾਲ ਸਿੰਘ ਖ਼ਿਲਾਫ਼ ਸ਼ਿਕਾਇਤ ਮਿਲਣ ਤੋਂ ਬਾਅਦ ਉਨ੍ਹਾਂ ਦੀ ਬਦਲੀ ਕਰਦੇ ਹੋਏ ਫ਼ੈਸਲਾ ਲਿਆ ਹੈ।

Send this to a friend