ਨਵੀਂ ਦਿੱਲੀ, 22 ਅਪ੍ਰੈਲ (ਪੀ.ਟੀ.)-ਸਾਲ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਬਾਰੇ ’ਚ ਇੱਕ ਸਨਸਨੀਖੇਜ਼ ਖੁਲਾਸਾ ਸਾਹਮਣੇ ਆਇਆ ਹੈ। ਕੋਬਰਾਪੋਸਟ ਦੇ ਇਸ ਸਟਿੰਗ ਆਪ੍ਰੇਸ਼ਨ ’ਚ ਇਹ ਦਾਅਵਾ ਕੀਤਾ ਗਿਆ ਹੈ ਕਿ ਕਿਸ ਤਰ੍ਹਾਂ ਪੁਲਿਸ ਨੇ ਕਾਂਗਰਸ ਸਰਕਾਰ ਦੇ ਸਾਹਮਣੇ ਖੁੱਦ ਨੂੰ ਸਹੀ ਸਾਬਤ ਕਰਨ ਲਈ ਦੰਗੇ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ। ਖੁਲਾਸਾ ਇਹ ਵੀ ਹੋਇਆ ਹੈ ਕਿ ਇਕ ਤਰ੍ਹਾਂ ਪੁਲਿਸ ਫੋਰਸ ਖੁੱਦ ਵੀ ਸੰਪਰਦਾਇਕ ਹੋ ਗਈ ਸੀ। 1984 ’ਚ ਦੰਗਿਆਂ ਦੇ ਸਮੇਂ ਦਿੱਲੀ ਪੁਲਿਸ ’ਚ ਤਾਇਨਾਤ ਕੁਝ ਪੁਲਿਸ ਅਧਿਕਾਰੀਆਂ ਦੀ ਇੰਟਰਵਿਊ ’ਚ ਖੁਲਾਸਾ ਹੋਇਆ ਹੈ ਕਿ ਕਿਸ ਤਰ੍ਹਾਂ ਪੁਲਿਸ ਨੇ ਦੰਗਾ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕਰਨ ਤੋਂ ਇਨਕਾਰ ਕੀਤਾ ਸੀ। ਉਨ੍ਹਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਉਹ ਕਾਂਗਰਸ ਦਾ ਸਮਰਥਨ ਕਰ ਰਹੇ ਸਨ ਅਤੇ ਉਹ ਵੀ ਸੰਪਰਦਾਇਕ ਹੋ ਗਏ ਸਨ। ਕੋਬਰਾਪੋਸਟ ਦਾ ਦਾਅਵਾ ਹੈ ਕਿ ਇਸ ਦੌਰਾਨ ਪੁਲਿਸ ਅਤੇ ਸਰਕਾਰ ਆਪਸ ਵਿੱਚ ਮਿਲੇ ਹੋਏ ਸਨ।



