ਕੇਂਦਰੀ ਜੇਲ੍ਹ ਪਟਿਆਲਾ ਦੇ ਚਾਰ ਅਧਿਕਾਰੀ ਨੌਕਰੀ ਤੋਂ ਬਰਖ਼ਾਸਤ

ਚੰਡੀਗੜ, 25 ਅਪ੍ਰੈਲ (ਪੀ.ਟੀ.)- ਜੇਲ ਵਿਭਾਗ ਵਲੋਂ ਸਜ਼ਾ ਤੋਂ ਛੋਟ ਅਤੇ ਜਬਰੀ ਵਸੂਲੀ, ਤਸੀਹੇ, ਗੈਰ ਮਨੁਖੀ ਵਤੀਰੇ ਦੇ ਨਾਲ ਨਾਲ ਗੈਰ ਕੁਦਰਤੀ ਕੰਮਾਂ ਨੂੰ ਉਤਸ਼ਾਹਿਤ ਕਰਕੇ ਜੇਲ ਨੇਮਾਵਲੀ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਕੇਂਦਰੀ ਜੇਲ, ਪਟਿਆਲਾ ਦੇ ਚਾਰ ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ, ਜੇਲ ਮੰਤਰੀ, ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Send this to a friend