ਮੇਰੀ ਲੜਾਈ ਸਮਾਜਿਕ ਤੇ ਰਾਜਨੀਤਿਕ ਕੁਰੀਤੀਆਂ ਖਿਲਾਫ ਨਾ ਕਿ ਕਿਸੇ ਰਾਜਨੀਤਿਕ ਪਾਰਟੀ ਖਿਲਾਫ : ਭਗਵੰਤ ਮਾਨ

ਆਮ ਆਦਮੀ ਪਾਰਟੀ ਦੇ ਪੰਜਾਬ ਮੁਖੀ ਅਤੇ ਸੰਗਰੂਰ ਤੋਂ ਲੋਕ ਸਭਾ ਤੋਂ ਉਮੀਦਵਾਰ ਭਗਵੰਤ ਸਿੰਘ ਮਾਨ ਨੇ ਅਜ ਆਪਣੀ ਉਮੀਦਵਾਰੀ ਦੇ ਨਾਮਜ਼ਦਗੀ ਪਤਰ ਬੜੇ ਹੀ ਸਾਦੇ ਢੰਗ ਨਾਲ ਦਾਖਲ ਕੀਤੇ ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਚਾਰ ਵਿਧਾਇਕ ਹਰਪਾਲ ਸਿੰਘ ਚੀਮਾ ਅਮਨ ਅਰੋੜਾ ਸੁਨਾਮ ਮੀਤ ਹੇਅਰ ਬਰਨਾਲਾ ਕੁਲਵੰਤ ਸਿੰਘ ਪੰਡੋਰੀ ਤੋਂ ਇਲਾਵਾ ਉਨ੍ਹਾਂ ਦੀ ਮਾਤਾ ਹਰਪਾਲ ਕੌਰ ਵੀ ਉਚੇਚੇ ਤੌਰ ਤੇ ਹਾਜਰ ਰਹੇ। ਇਸ ਮੌਕੇ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦੇ ਲੋਕਾਂ ਦਾ ਉਨ੍ਹਾਂ ਪ੍ਰਤੀ ਪਿਆਰ ਪਹਿਲਾਂ ਨੂੰ ਵੀ ਵਧ ਕੇ ਉਮੜ ਰਿਹਾ ਹੈ ਜਿਸ ਦੇ ਚਲਦਿਆਂ ਇਸ ਵਾਰ ਉਹ ਇਸ ਸੀਟ ਤੋਂ ਦੁਬਾਰਾ ਫੇਰ ਵਡੇ ਮਾਰਜਨ ਨਾਲ ਜਿਤਣਗੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁਖ ਲੜਾਈ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਨਾਲ ਨਹੀਂ ਹੈ ਬਲਕਿ ਉਨ੍ਹਾਂ ਦੀ ਲੜਾਈ ਬੇਰੁਜ਼ਗਾਰੀ ,ਭ੍ਰਿਸ਼ਟਾਚਾਰ, ਨਸ਼ਿਆਂ ਦੀ ਅਲਾਮਤ ਅਤੇ ਪੰਜਾਬ ਵਿਚ ਫੈਲ ਰਹੀਆਂ ਕੁਰੀਤੀਆਂ ਦੇ ਖਿਲਾਫ ਹੈ।

Send this to a friend