ਤਲਵੰਡੀ ਸਾਬੋ, 22 ਅਪ੍ਰੈਲ (ਰਣਜੀਤ ਸਿੰਘ ਰਾਜੂ) ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਜੱਸੀ ਜਸਰਾਜ ਨੇ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਦਰਜਨਾਂ ਪਿੰਡਾਂ ਦਾ ਤੂਫਾਨੀ ਚੋਣ ਦੌਰਾ ਕੀਤਾ।ਚੋਣ ਦੌਰੇ ਦੌਰਾਨ ਉਨ੍ਹਾਂ ਨੇ ਲੋਕਾਂ ਦੇ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਸ਼੍ਰੀ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਜਾਣੁੂੰ ਕਰਵਾਇਆ। ਜੱਸੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਵਿੱਚ ਮਾਫੀਆ ਦਾ ਰਾਜ ਹੈ ਅਤੇ ਜੇ ਕਿਸੇ ਚੀਜ ਦਾ ਰਾਜ ਅੰਦਰ ਵਿਕਾਸ ਹੋਇਆ ਹੈ ਤਾਂ ਭ੍ਰਿਸ਼ਟਾਚਾਰ,ਬੇਰੁਜਗਾਰੀ ਅਤੇ ਨਸ਼ਿਆਂ ਦਾ ਹੋਇਆ ਹੈ।ਪੰਜਾਬ ਦਾ ਨੌਜਵਾਨ ਨੌਕਰੀਆਂ ਨਾਂ ਮਿਲਣ ਕਾਰਣ ਲਗਾਤਾਰ ਨਸ਼ਿਆਂ ਦੇ ਦਰਿਆ ਵਿੱਚ ਗਲਤਾਨ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ
ਅਰਵਿੰਦ ਕੇਜਰੀਵਾਲ ਦੇ 49 ਦਿਨਾਂ ਦੇ ਸ਼ਾਸਨ ਦੌਰਾਨ ਕੀਤੀਆਂ ਗਈਆਂ ਉਪਲੱਬਧੀਆਂ ਨੂੰ ਧਿਆਨ ਵਿੱਚ ਰੱਖਦਿਆਂ ਵੋਟ ਪਾਉਣ।ਦੌਰੇ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨ:ਆਗੂ ਅਵਤਾਰ ਚੋਪੜਾ ਨੇ ਦੱਸਿਆ ਕਿ ਜਿੱਥੇ ਇੱਕ ਪਾਸੇ ਸਰਮਾਏਦਾਰ ਪਾਰਟੀਆਂ ਦੇ ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਬਾਰੇ ਪਤਾ ਹੀ ਨਹੀ ਉ¤ਥੇ ਜੱਸੀ ਇੱਕ ਆਮ ਇਨਸਾਨ ਦੀ ਤਰ੍ਹਾਂ ਚੋਣ ਲੜ ਰਹੇ ਹਨ ਤੇ ਉਮੀਦਵਾਰ ਹੋਣ ਦੇ ਬਾਵਜੂਦ ਉਨ੍ਹਾਂ ਨੇ ਸੁਰੱਖਿਆ ਨਹੀ ਲਈ ਤੇ ਲੋਕਾਂ ਵਿੱਚ ਵਿਚਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰਾਂ ਅੰਦਰ ਹੀ ਨਹੀ ਪਿੰਡਾਂ ਵਿੱਚ ਵੀ ‘ਆਪ’ ਦੇ ਹੱਕ ਵਿੱਚ ਲਹਿਰ ਚੱਲ ਰਹੀ ਹੈ ਕਿਉਂਕਿ ਲੋਕ ਸਮਝ ਚੁੱਕੇ ਹਨ ਕਿ ਮੌਜੂਦਾ ਸ਼ਾਸਨ ਦੌਰਾਨ ਉਨ੍ਹਾਂ ਦਾ ਭਲਾ ਨਹੀ ਹੋ ਸਕਦਾ ਤੇ ਉਹ ਬਦਲਾਅ ਲੱਭ ਰਹੇ ਹਨ।ਉਨ੍ਹਾਂ ਕਿਹਾ ਕਿ ਜੱਸੀ ਜਸਰਾਜ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਿਲ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਸੰਗਠਨ ਸਕੱਤਰ ਪੁਨੀਤ ਗਰਗ,ਕਨਵੀਨਰ ਸੋਮਨਾਥ, ਸੰਜੀਵ ਕੁਮਾਰ ਕਾਲਾ, ਸੋਹਣ ਲਾਲ ਗੋਇਲ, ਤਰਸੇਮ ਸਿੰਗਲਾ, ਰਾਜ ਮਲਕਾਣਾ, ਭਾਈ ਮਾਨ ਸਿੰਘ, ਬਿੰਦਰ ਸਿੰਘ, ਗੁਰਜੰਟ ਸਿੰਘ ਆਦਿ ਆਗੂ ਤੇ ਵਰਕਰ ਹਾਜ਼ਿਰ ਸਨ।



