Skip to content
Independent perspectives. Global stories.
BREAKING

ਚੋਣ ਡਿਊਟੀ ਪੂਰੀ ਗੰਭੀਰਤਾ, ਇਮਾਨਦਾਰੀ ਅਤੇ ਲਗਨ ਨਾਲ ਨਿਭਾਈ ਜਾਵੇ : ਐਸ.ਡੀ.ਐਮ.

Share this story

ਮਾਨਸਾ, 27 ਅਪ੍ਰੈਲ (ਜਗਦੀਸ਼ ਬਾਂਸਲ)- ਲੋਕ ਸਭਾ ਚੋਣਾ-2019 ਲਈ ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ ਮਾਨਸਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਲਈ ਲਗਾਏ ਗਏ ਚੋਣ ਅਮਲੇ ਦੀ ਅਜ ਪਹਿਲੀ ਰਿਹਰਸਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਅਤੇ ਮਨੂਵਾਟਿਕਾ ਸਕੂਲ ਬੁਢਲਾਡਾ ਵਿਖੇ ਕਰਵਾਈ ਗਈ, ਜਿਸ ਵਿਚ ਜ਼ਿਲ੍ਹਾ ਪ੍ਰਸਾਸ਼ਨ ਨੇ ਚੋਣ ਅਮਲੇ ਨੂੰ ਚੋਣ ਡਿਊਟੀ ਨੂੰ ਗੰਭੀਰਤਾ ਨਾਲ ਨਿਭਾਉਣ ਦੀ ਹਦਾਇਤ ਕੀਤੀ।ਰਿਹਰਸਲ ਦੌਰਾਨ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼ ਵਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਚੋਣ ਅਮਲੇ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿਤੇ ਅਤੇ ਉਨ੍ਹਾਂ ਦੀ ਹਾਜ਼ਰੀ ਚੈਕ ਕੀਤੀ।ਇਸ ਲਈ ਹਰੇਕ ਅਧਿਕਾਰੀ ਅਤੇ ਕਰਮਚਾਰੀ ਦਾ ਫਰਜ਼ ਹੈ ਕਿ ਉਹ ਆਪਣੀ ਡਿਊਟੀ ਪੂਰੀ ਗੰਭੀਰਤਾ, ਤਨਦੇਹੀ ਅਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹੇ, ਤਾਂ ਜੋ ਨਿਰਪਖ ਚੋਣਾਂ ਕਰਵਾਈਆਂ ਜਾ ਸਕਣ।

WRITTEN BY