ਅੰਮ੍ਰਿਤਸਰ, 22 ਅਪ੍ਰੈਲ (ਮਨਿੰਦਰ ਸਿੰਘ ਗੋਰੀ, ਸੁਨੀਲ ਗੁਪਤਾ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਘਿਓ ਮੰਡੀ, ਸ਼ੇਰਾਂ ਵਾਲਾ ਗੇਟ ਵਿਖੇ ਬਣ ਰਹੀ ਸਕੂਲ ਦੀ ਨਵੀਂ ਇਮਾਰਤ ਦਾ ਮੁਆਇਨਾ ਕੀਤਾ ਗਿਆ। ਯਾਦ ਰਹੇ ਕਿ ਇਸ ਬਿਲਡਿੰਗ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਦਿੱਤੀ ਗਈ ਸੀ। ਲਗਭਗ ਛੇ ਹਜ਼ਾਰ ਗਜ ਵਿੱਚ ਬੇਸਮੈਂਟ ਸਮੇਤ ਬਣੀ ਚਾਰ ਮੰਜ਼ਿਲਾ ਸੁੰਦਰ ਇਮਾਰਤ ਵਿੱਚ 45 ਦੇ ਕਰੀਬ ਖੁੱਲ੍ਹੇ ਅਤੇ ਹਵਾਦਾਰ ਕਮਰੇ ਹਨ, ਜਿਨ੍ਹਾਂ ਵਿੱਚ ਪ੍ਰਿੰਸੀਪਲ ਦਫ਼ਤਰ, ਕੰਪਿਊਟਰ ਲੈਬ, ਸਾਇੰਸ ਲੈਬ ਅਤੇ ਸਟਾਫ਼ ਰੂਮ ਤਿਆਰ ਕੀਤਾ ਗਿਆ ਹੈ। ਇਸ ਬਿਲਡਿੰਗ ਦੇ ਤਕਰੀਬਨ ਇਕ ਹਜ਼ਾਰ ਏਰੀਏ ਵਿੱਚ ਸੁੰਦਰ ਲੈਂਡ ਸਕੇਪ ਬਣਾਈ ਗਈ ਹੈ।ਜਥੇਦਾਰ ਅਵਤਾਰ ਸਿੰਘ ਨੇ ਇਸ ਇਮਾਰਤ ਵਿੱਚ ਜਲਦੀ ਕਲਾਸਾਂ
ਸ਼ੁਰੂ ਕਰਨ ਲਈ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨਾਲ ਤਕਰੀਬਨ ਅੱਧਾ ਘੰਟਾ ਸਲਾਹ ਮਸ਼ਵਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਸ਼ਾਨਦਾਰ ਤੇ ਹਵਾਦਾਰ ਬਿਲਡਿੰਗ ਵਿੱਚ ਹਜ਼ਾਰਾਂ ਵਿਦਿਆਰਥੀ ਤੇ ਵਿਦਿਆਰਥਣਾਂ ਵਿਦਿਆ ਪ੍ਰਾਪਤ ਕਰਕੇ ਆਪਣਾ ਉ¤ਜਵਲ ਭਵਿੱਖ ਲਿਖ ਸਕਣਗੇ ਅਤੇ ਵੱਡੇ-ਵੱਡੇ ਅਹੁਦਿਆ ਤੇ ਬਿਰਾਜਮਾਨ ਹੋ ਕੇ ਦੇਸ਼ ਤੇ ਕੌਮ ਦਾ ਮਾਣ ਵਧਾਉਣਗੇ।
ਇਸ ਦੌਰੇ ਦੌਰਾਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸ.ਦਲਮੇਘ ਸਿੰਘ, ਸ.ਰੂਪ ਸਿੰਘ ਤੇ ਸ.ਮਨਜੀਤ ਸਿੰਘ ਸਕੱਤਰ, ਸ.ਪਰਮਜੀਤ ਸਿੰਘ ਸਰੋਆ ਐਡੀਸ਼ਨਲ ਸਕੱਤਰ, ਸ.ਸੁਖਦੇਵ ਸਿੰਘ ਭੂਰਾਕੋਹਨਾ ਤੇ ਸ.ਸਕੱਤਰ ਸਿੰਘ ਮੀਤ ਸਕੱਤਰ, ਸ.ਰਾਮ ਸਿੰਘ ਸਾਬਕਾ ਮੀਤ ਸਕੱਤਰ, ਪ੍ਰਿੰਸੀਪਲ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।



