Skip to content
Independent perspectives. Global stories.
BREAKING

‘ਆਪ’ ਆਗੂ ਸੱਜਣ ਸਿੰਘ ਚੀਮਾ ਅਕਾਲੀ ਦਲ ’ਚ ਸ਼ਾਮਿਲ

Share this story

ਜਲੰਧਰ, 27 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਅਰਜੁਨ ਐਵਾਰਡੀ ਬਾਸਕਟਬਾਲ ਖਿਡਾਰੀ ਸਜਣ ਸਿੰਘ ਚੀਮਾ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ। ਚੀਮਾ ਨੂੰ ਸੁਖਬੀਰ ਬਾਦਲ ਨੇ ਪਾਰਟੀ ’ਚ ਸ਼ਾਮਲ ਕੀਤਾ। ਸਾਲ 2017 ਵਿਚ ਚੀਮਾ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਸੁਲਤਾਨਪੁਰ ਲੋਧੀ ਸੀਟ ਤੋਂ ਵਿਧਾਨ ਸਭਾ ਚੋਣ ਲੜ ਚੁਕੇ ਹਨ। ਸੁਲਤਾਨਪੁਰ ਲੋਧੀ ਵਿਚ ਸਮਾਗਮ ਦੌਰਾਨ ਸੁਖਬੀਰ ਬਾਦਲ ਨੇ ਬਿਕਰਮ ਮਜੀਠੀਆ ਤੇ ਜਗੀਰ ਕੌਰ ਸਮੇਤ ਹੋਰ ਅਕਾਲੀ ਨੇਤਾਵਾਂ ਦੀ ਹਾਜ਼ਰੀ ’ਚ ਚੀਮਾ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਸਜਣ ਸਿੰਘ ਚੀਮਾ ਪੁਲਿਸ ਦੀ ਨੌਕਰੀ ਛਡ ਕੇ ਸਾਲ 2017 ਵਿਚ ਆਮ ਆਦਮੀ ਪਾਰਟੀ ਨਾਲ ਜੁੜੇ ਸੀ, ਪਰ ਹੁਣ ਉਨ੍ਹਾਂ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਨਾਲ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਦਾ ਫੈਸਲਾ ਕਰ ਲਿਆ ਹੈ।

WRITTEN BY