ਚੰਡੀਗੜ੍ਹ, 1 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ’ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਅਜ ਖੰਨਾ ਦੇ ਐਸ.ਐਸ.ਪੀ. ਧਰੂਵ ਦਾਹੀਆ ਦਾ ਤਬਾਦਲਾ ਕਰ ਦਿਤਾ ਹੈ। ਚੋਣ ਕਮਿਸ਼ਨ ਨੇ ਉਹਨਾਂ ਦੀ ਜਗ੍ਹਾ ਪੀ.ਪੀ.ਐਸ. ਅਫ਼ਸਰ ਗੁਰਸ਼ਰਨਜੀਤ ਸਿੰਘ ਨੂੰ ਨਵਾਂ ਜ਼ਿਲ੍ਹਾ ਪੁਲਿਸ ਮੁਖੀ ਨਿਯੁਕਤ ਕੀਤਾ ਗਿਆ ਹੈ। ਦਸਣਯੋਗ ਹੈ ਕਿ ਜਲੰਧਰ ਦੇ ਪਾਦਰੀ ਐਂਥਨੀ ਦੇ ਘਰ ਪੁਲਿਸ ਮੁਲਾਜ਼ਮਾਂ ਵਲੋਂ ਮਾਰੇ ਕਥਿਤ ਡਾਕੇ ਦੇ ਦੋਸ਼ਾਂ ਕਾਰਨ ਧਰੂਵ ਦਾਹੀਆ ਦੀ ਕਾਰਗੁਜ਼ਾਰੀ ’ਤੇ ਲਗਾਤਾਰ ਸਵਾਲ ਉਠ ਰਹੇ ਸਨ।