ਜਲੰਧਰ, 4 ਮਈ (ਪੰਜਾਬ ਟਾਇਮਜ਼ ਬਿਊਰੋ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਤੇ ਗੁਰੂ ਅਮਰ ਦਾਸ ਪਬਲਿਕ ਸਕੂਲ, ਮਾਡਲ ਟਾਊਨ ਜਲੰਧਰ ਦੀ ਪ੍ਰਬੰਧ ਕਮੇਟੀ ਦੇ ਪ੍ਰਧਾਨ ਸ. ਅਜੀਤ ਸਿੰਘ ਸੇਠੀ ਦੀ ਕੁਸ਼ਲ ਅਗਵਾਈ ਹੇਠ ਸਕੂਲ ਲਗਾਤਾਰ ਤਰੱਕੀਆਂ ਵੱਲ ਵਧ ਰਿਹਾ ਹੈ। ਇਸ ਸਾਲ ਵੀ ਸਕੂਲ ਦੇ ਨਤੀਜੇ ਬਹੁਤ ਸ਼ਾਨਦਾਰ ਰਹੇ ਹਨ। 12ਵੀਂ ਜਮਾਤ ਦੇ ਨਤੀਜਿਆਂ ਵਿੱਚ ਇਸ ਸਕੂਲ ਦੇ ਵਿਦਿਆਰਥੀਆਂ ਨੇ ਸੰਸਥਾ ਦਾ ਨਾਮ ਉਚਾ ਕੀਤਾ ਹੈ। ਸ. ਸੇਠੀ, ਸਮੁੱਚੀ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਅਤੇ ਸਟਾਫ ਦੀਆਂ ਅਣਥਕ ਕੋਸ਼ਿਸ਼ਾਂ ਨਾਲ ਗੁਰੂ ਅਮਰਦਾਸ ਪਬਲਿਕ ਸਕੂਲ ਸ਼ਹਿਰ ਦੇ ਮੋਹਰੀ ਸਕੂਲਾਂ ਵਿੱਚ ਸ਼ੁਮਾਰ ਹੋ ਰਿਹਾ ਹੈ।