Skip to content
Independent perspectives. Global stories.
BREAKING

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਹੀਂ ਮਨਜ਼ੂਰ ਮਜੀਠੀਆ ਦੀ ਮੁਆਫ਼ੀ

Share this story

ਸਿੰਘ ਸਾਹਿਬਾਨ ਦੀ ਮੀਟਿੰਗ ਤੋਂ ਬਾਅਦ ਹੀ ਹੋਵੇਗਾ ਅੰਤਿਮ ਫੈਸਲਾ : ਜਥੇ. ਗਿਆਨੀ ਗੁਰਬਚਨ ਸਿੰਘ

image ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)-ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਵੱਲੋਂ ਇੱਥੇ ਇੱਕ ਚੋਣ ਰੈਲੀ ਦੌਰਾਨ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਬਾਣੀ ਨਾਲ ਅੰਮ੍ਰਿਤਸਰ ਤੋਂ ਅਕਾਲੀ-ਭਾਜਪਾ ਉਮੀਦਵਾਰ ਸ੍ਰੀ ਅਰੁਣ ਜੇਤਲੀ ਦਾ ਨਾਂਅ ਜੋੜੇ ਜਾਣ ਦੇ ਮਾਮਲੇ ਵਿੱਚ ਪੰਥਕ ਜਥੇਬੰਦੀਆਂ ਅਤੇ ਕਾਂਗਰਸ ਸਮੇਤ ਹੋਰ ਸਿਆਸੀ ਪਾਰਟੀਆਂ ਵੱਲੋਂ ਸਖ਼ਤ ਵਿਰੋਧ ਕੀਤੇ ਜਾਣ ਦੇ ਬਾਅਦ ਸ. ਮਜੀਠੀਆ ਵੱਲੋਂ ਜਨਤਕ ਤੌਰ ’ਤੇ ਮੁਆਫ਼ੀ ਮੰਗੇ ਜਾਣ ਦੇ ਬਾਵਜੂਦ ਅਤੇ ਸ. ਮਜੀਠੀਆ ਵੱਲੋਂ ਆਪਣੇ ਫੇਸਬੁੱਕ ਪੇਜ ਉ¤ਤੇ ਮੁਆਫ਼ੀ ਮੰਗਣ ਦੇ ਨਾਲ ਉਸ ਦੀ ਇੱਕ ਕਾਪੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਭੇਜੇ ਜਾਣ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ

ਨੇ ਸਾਫ ਕੀਤਾ ਹੈ ਕਿ ਸ. ਮਜੀਠੀਆ ਵੱਲੋਂ ਮੰਗੀ ਗਈ ਮੁਆਫ਼ੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਨਜ਼ੂਰ ਨਹੀਂ ਹੈ ਅਤੇ ਇਸ ਸਬੰਧੀ ਅੰਤਿਮ ਫੈਸਲਾ ਪੰਜ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀ ਮੀਟਿੰਗ ਵਿੱਚ ਹੀ ਲਿਆ ਜਾਵੇਗਾ।

WRITTEN BY