ਗੁਰਦਾਸਪੁਰ, 25 ਅਪ੍ਰੈਲ (ਅਵਤਾਰ ਸਿੰਘ ਬੋਪਾਰਾਏ)-ਗੁਰਦਾਸਪੁਰ ਪਾਰਲੀਮਾਨੀ ਹਲਕੇ ਦੇ ਸਾਬਕਾ ਫੌਜੀਆਂ ਨੇ ਕਾਂਗਰਸ ਉਮੀਦਵਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ ਗੁਰਦਾਸਪੁਰ ਪਾਰਲੀਮਾਨੀ ਹਲਕੇ ਦੇ ਸਾਬਕਾ ਫੌਜੀਆਂ ਵੱਲੋਂ ਰਿਟਾਇਰਡ ਬ੍ਰਿਗੇਡਿਅਰ ਕੁਲਦੀਪ ਸਿੰਘ ਕਾਹਲੋਂ ਦੀ ਅਗਵਾਈ ’ਚ ਭਾਰੀ ਇਕੱਠ ਕੀਤਾ ਗਿਆ। ਸਾਬਕਾ ਫੌਜੀਆਂ ਨੇ ਬਾਜਵਾ ਦਾ ਯੂ.ਪੀ.ਏ ਸਰਕਾਰ ਵੱਲੋਂ ਇਕ ਰੈਂਕ ਇਕ ਪੈਨਸ਼ਨ ਲਾਗੂ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ 30 ਅਪ੍ਰੈਲ ਨੂੰ ਪਾਰਲੀਮਾਨੀ ਚੋਣਾਂ ਦੌਰਾਨ ਬਾਜਵਾ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸਾਬਕਾ ਫੌਜੀਆਂ ਦੀ ¦ਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਕਾਂਗਰਸ ਮੀਤ
ਪ੍ਰਧਾਨ ਰਾਹੁਲ ਗਾਂਧੀ ਕੋਲ ਚੁੱਕ ਕੇ ਪੂਰਾ ਕਰਵਾਉਣ ਲਈ ਰੈਲੀ ਦੌਰਾਨ ਬਾਜਵਾ ਦਾ ਸਨਮਾਨ ਕੀਤਾ। ਬਾਜਵਾ ਨੇ ਕਿਹਾ ਕਿ ਯੂ.ਪੀ.ਏ ਸਰਕਾਰ ਵੱਲੋਂ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੇ ਬਾਵਜੂਦ ਭਾਜਪਾ ਸਾਬਕਾ ਫੌਜੀਆਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਬਾਜਵਾ ਨੇ ਸਾਬਕਾ ਫੌਜੀਆਂ ਨੂੰ ਯਾਦ ਦਿਲਾਇਆ ਕਿ ਯੂ.ਪੀ.ਏ ਸਰਕਾਰ ਨੇ ਉਨ੍ਹਾਂ ਦੀ 32 ਸਾਲਾਂ ਤੋਂ ਲਟਕਦੀ ਆ ਰਹੀ ਵਨ ਰੈਂਕ ਵਨ ਪੈਨਸ਼ਨ ਦੀ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਾਬਕਾ ਫੌਜੀ ਸਮਾਜ ਨਾਲ ਖੜ੍ਹੇਗੀ। ਇਸ ਮੋਕੇ ਬੁਲਾਰਿਆਂ ਨੇ ਇਸ ਮੋਕੇ ਯੂ.ਪੀ.ਏ ਸਰਕਾਰ ਦੀਆਂ ਵੱਖ ਵੱਖ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਬਾਜਵਾ ਨੂੰ ਸਰਮਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬ੍ਰਿਗੇਡਿਅਰ ਕੁਲਦੀਪ ਸਿੰਘ ਕਾਹਲੋਂ, ਕੈਪਟਨ ਵਿਕ੍ਰਮ ਸਿੰਘ, ਕੈਪਟਨ ਸਲਾਰੀਆ, ਕਰਨਲ ਬਲਕਾਰ ਸਿੰਘ, ਕਰਨਲ ਬਲਬੀਰ ਸਿੰਘ, ਕੈਪਟਨ ਸ਼ਮਸ਼ੇਰ ਸਿੰਘ, ਕੈਪਟਨ ਤਰਸੇਮ ਸਿੰਘ, ਕੈਪਟਨ ਕਸ਼ਮੀਰ ਸਿੰਘ, ਕੈਪਟਨ ਹਜਾਰਾ ਸਿੰਘ, ਭੁਪਿੰਦਰ ਸਿੰਘ ਮਾਨ ਸਾਬਕਾ ਐਮ.ਪੀ ਤੇ ਪ੍ਰਧਾਨ ਆਲ ਇੰਡੀਆ ਭਾਰਤੀ ਕਿਸਾਨ ਯੂਨਿਅਨ, ਬਲਦੇਵ ਸਿੰਘ ਮਿਆਂਪੁਰ ਪ੍ਰਧਾਨ ਪੰਜਾਬ ਬੀ.ਕੇ.ਯੂ, ਸੁਖਵਿੰਦਰ ਸਿੰਘ ਕਾਹਲੋਂ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ ਗੁਰਦਾਸਪੁਰ, ਕੈਪਟਨ ਬਲਕਾਰ ਸਿੰਘ, ਸੂਬੇਦਾਰ ਸੁਰਿੰਦਰ ਸਿੰਘ, ਜਸਬੀਰ ਸਿੰਘ ਕਾਹਲੋਂ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਗੁਰਦਾਸਪੁਰ, ਸੂਬੇਦਾਰ ਗਿਆਨ ਸਿੰਘ, ਕੈਪਟਨ ਜੋਗਿੰਦਰ ਸਿੰਘ, ਕੈਪਟਨ ਪ੍ਰਤਾਪ ਸਿੰਘ ਤਤਲਾ ਵੀ ਮੌਜ਼ੂਦ ਰਹੇ।



