ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਮੁਖ ਚੋਣ ਅਫ਼ਸਰ ਪੰਜਾਬ ਵਲੋਂ ਨਿਰਦੇਸ਼

ਚੰਡੀਗੜ, 15 ਮਈ (ਪੀ.ਟੀ.)- ਮੁਖ ਚੋਣ ਅਫ਼ਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਵਲੋਂ ਪੰਜਾਬ ਰਾਜ ਦੇ ਸਮੂਹ ਜ਼ਿਲਾ ਚੋਣ ਅਫਸਰ-ਕਮ-ਰਿਟਰਨਿੰਗ ਅਫਸਰਾਂ ਨੂੰ ਵੋਟਾਂ ਵਾਲੇ ਦਿਨ ਵੋਟਰਾਂ ਨੂੰ ਦਿਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇਨਬਿਨ ਲਾਗੂ ਕਰਨ ਲਈ ਦਿਸ਼ਾ ਨਿਰਦੇਸ਼ ਦਿਤੇ ਹਨ।ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਬੈਠਣ ਲਈ ਕੁਰਸੀਆਂ, ਟੈਂਟ ਦਾ ਪ੍ਰਬੰਧ, ਮੈਡੀਕਲ ਕਿਟ, ਪਖੇ ਲਗਾਉਣ ਲਈ ਬਿਜਲੀ ਦਾ ਪ੍ਰਬੰਧ, ਹੈਲਪ ਡੈਸਕ, ਸੰਕੇਤਕ ਚਿੰਨ, ਪਖਾਨੇ, ਵਲੰਟੀਅਰ, ਵੋਟਰਾਂ ਨਾਲ ਆਉਣ ਵਾਲੇ ਛੋਟੇ ਬਚਿਆਂ ਲਈ ਕ੍ਰੈਚ ਅਤੇ ਅਟੈਂਡੇਂਟ, ਵੋਟਰ ਲਾਈਨ ਦਾ ਪ੍ਰਬੰਧ ਅਤੇ ਵੋਟਰਾਂ ਦੀ ਸਹੂਲਤ ਲਈ ਪੋਸਟਰ ਲੋੜ ਅਨੁਸਾਰ ਲਗਵਾਏ ਜਾਣੇ ਹਨ।

Send this to a friend