ਜਲੰਧਰ, 15 ਮਈ (ਪੰਜਾਬ ਟਾਇਮਜ਼ ਬਿਊਰੋ)- ਜਲੰਧਰ ਲੋਕ ਸਭਾ ਹਲਕੇ ਲਈ 19 ਮਈ ਨੂੰ ਪੈਣ ਵਾਲੀਆਂ ਵੋਟਾਂ ਦੇ 72 ਘੰਟੇ ਪਹਿਲਾਂ ਆਬਜ਼ਰਵਰਾਂ ਨੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਸਾਰੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕਿਹਾ ਗਿਆ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਨਰਲ ਆਬਜਰਵਰ ਸ੍ਰੀ ਆਈ.ਸੈਮੂਅਲ ਆਨੰਦ ਕੁਮਾਰ, ਪੁਲਿਸ ਆਬਜ਼ਰਵਰ ਸ੍ਰੀ ਰਾਜੀਵ ਜੈਨ, ਖ਼ਰਚਾ ਆਬਜਰਵਰ ਸ੍ਰੀਮਤੀ ਪ੍ਰੀਤੀ ਚੌਧਰੀ ਅਤੇ ਸ੍ਰੀ ਅੰਮਿਤ ਸ਼ੁਕਲਾ ,ਜਿਨਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਮੌਜੂਦ ਸਨ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਲੋਕ ਸਭਾ ਚੋਣਾਂ ਨਿਰਪੱਖ,ਸ਼ਾਂਤਮਈ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਡਿਊਟੀ ਨੂੰ ਪੂਰੀ ਦ੍ਰਿੜਤਾ ਨਾਲ ਨਿਭਾਉਣਾ ਚਾਹੀਦਾ ਹੈ।