ਗੁਰਦਾਸਪੁਰ, 16 ਮਈ (ਅਰਵਿੰਦਰ ਮਠਾਰੂ)- ਸ੍ਰੀ ਵਿਪੁਲ ਉਜਵਲ ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਮਤਦਾਨ ਅਮਲ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 (ਸੀ) ਅਨੁਸਾਰ ਚੋਣਾਂ ਦੌਰਾਨ ਪੋਲਿੰਗ ਏਰੀਆ ਵਿੱਚ ਚੋਣਾਂ ਦੇ ਖਤਮ ਹੋਣ ਦੇ ਸਮੇਂ ਤੋਂ 48 ਘੰਟੇ ਪਹਿਲਾਂ ਭਾਵ ਮਿਤੀ 17 ਮਈ ਦੀ ਸ਼ਾਮ 5 ਵਜੇ ਤੋਂ ਲੈ ਕੇ ਮਿਤੀ 19 ਮਈ ਦੀ ਸ਼ਾਮ 6 ਵਜੇ ਤੱਕ ਵੋਟਿੰਗ ਖਤਮ ਹੋਣ ਤੱਕ ਅਤੇ ਮਿਤੀ 23 ਮਈ ਨੂੰ ਗਿਣਤੀ ਵਾਲੇ ਦਿਨ ਜ਼ਿਲ੍ਹੇ ਵਿੱਚ ਡਰਾਈ-ਡੇ ਘੋਸ਼ਿਤ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਡਰਾਈ-ਡੇ ਸਬੰਧੀ ਆਬਕਾਰੀ ਐਕਟ 1914 ਦੀ ਧਾਰਾ 34 ਅਧੀਨ ਜ਼ਿਲ੍ਹੇ ਦੀ ਹਦੂਦ ਅੰਦਰ ਹੋਟਲਾਂ, ਕਲੱਬਾਂ, ਮੈਰਿਜ ਪੈਲੇਸਾਂ, ਢਾਬਿਆਂ, ਸ਼ਰਾਬ ਦੇ ਅਹਾਤਿਆਂ ਆਦਿ ਵਿੱਚ ਸ਼ਰਾਬ ਵਰਤਾਉਣ, ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਅਤੇ ਜ਼ਿਲ੍ਹੇ ਦੀਆਂ ਸ਼ਰਾਬ ਦੀਆਂ ਦੁਕਾਨਾਂ ਤੋਂ ਸ਼ਰਾਬ ਵੇਚਣ ’ਤੇ ਮੁਕੰਮਲ ਪਾਬੰਦੀ ਰਹੇਗੀ।