Skip to content
Independent perspectives. Global stories.
BREAKING

ਚੋਣ ਕਮਿਸ਼ਨ ਵੱਲੋਂ ਅੰਮਿ੍ਰਤਸਰ ਦੇ ਰਾਜਾਸਾਂਸੀ ਦੇ ਪੋਲਿੰਗ ਬੂਥ ਨੰ. 123 ’ਤੇ ਮੁੜ ਤੋਂ ਵੋਟਾਂ ਪਵਾਉਣ ਦੇ ਹੁਕਮ

Share this story

22 ਮਈ ਨੂੰ ਪੈਣਗੀਆਂ ਇਸ ਬੂਥ ਤੇ ਵੋਟਾਂ

ਚੰਡੀਗੜ 20 ਮਈ :ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਮਿਤੀ 19 ਮਈ ਨੂੰ ਪੰਜਾਬ ਦੇ ਲੋਕ ਸਭਾ ਲਈ ਪਈਆਂ ਵੋਟਾਂ ਸਬੰਧੀ ਪ੍ਰਾਪਤ ਰਿਪੋਰਟਾਂ ਨੂੰ ਵਾਚਣ ਉਪਰੰਤ ਲੋਕ ਸਭਾ ਹਲਕਾ ਅੰਮਿ੍ਰਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪੋਲਿੰਗ ਸ਼ਟੇਸਨ ਨੰ. 123 ’ਤੇ ਦੁਬਾਰਾ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਗਏ ਹਨ । ਇਹ ਵੋਟਾਂ 22 ਮਈ 2019 ਦਿਨ ਬੁੱਧਵਾਰ ਨੂੰ ਸਵੇਰੇ 7 ਵੱਜੇ ਤੋਂ ਸ਼ਾਮ 6 ਵੱਜੇ ਤੱਕ ਵੋਟਾਂ ਪਵਾਈਆਂ ਜਾਣਗੀਆਂ। ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ  ਨੇ ਦੱਸਿਆ ਕਿ 22 ਮਈ 2019 ਨੂੰ ਇਸ ਪੋਲਿੰਗ ਸਟੇਸ਼ਨ ਉਤੇ ਮੁੜ ਤੋਂ ਵੋਟਾਂ ਪਵਾਉਣ ਸਬੰਧੀ ਸਮੂਚੇ ਪ੍ਰਬੰਧ ਕਰ ਲਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਇਸ ਪੋਲਿੰਗ ਸਟੇਸ਼ਨ ਦੇ ਰਿਟਰਨਿੰਗ ਅਫਸਰ ਅਤੇ ਓਬਜ਼ਰਵਰਾਂ ਨੂੰ ਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਨਾਲ ਹੀ ਰਾਜਨੀਤਕ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਵੀ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਕਾਰਜ ਲਈ ਲੋੜਿੰਦਾ ਸੁਰੱਖਿਆ ਸਟਾਫ, ਈ ਵੀ ਐਮ ਮਸ਼ੀਨਾਂ ਅਤੇ ਪੋਲ ਸਟਾਫ ਤੈਨਾਤ ਕਰ ਦਿੱਤਾ ਗਿਆ ਹੈ ਇਸੇ ਦੌਰਾਨ ਚੋਣ ਕਮਿਸ਼ਨ ਵਲੋਂ ਇਸ ਪੋਲਿੰਗ ਸਟੇਸ਼ਨ ਅਧੀਨ ਆਉਂਦੇ ਬਾਸ਼ਿੰਦਿਆਂ ਨੂੰ 22 ਮਈ ਦੀ ਪੇਡ ਛੁੱਟੀ ਕਰਨ ਦਾ ਵੀ ਐਲਾਨ ਕੀਤਾ ਹੈ ਤਾਂ ਜੋ ਉਹ ਆਪਣੇ ਵੋਟਿੰਗ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।

WRITTEN BY