ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ, ਪੁਰਾਣੇ ਵਾਹਨਾਂ ਦੀ ਖਰੀਦ ਵੇਚ ਤੋਂ 30 ਦਿਨਾਂ ਅੰਦਰ ਮਾਲਕੀ ਤਬਦੀਲ ਕਰਾਉਣੀ ਲਾਜ਼ਮੀ : ਪੁਲਿਸ ਕਮਿਸ਼ਨਰ

ਲੁਧਿਆਣਾ, 28 ਮਈ (ਅਮਰ ਸਿੰਘ ਲਾਡੋਵਾਲ)- ਆਮ ਤੌਰ ‘ਤੇ ਦੇਖਣ ਵਿੱਚ ਆਉਂਦਾ ਹੈ ਜਦੋਂ ਪੁਰਾਣੇ ਵਾਹਨਾਂ ਦੀ ਖਰੀਦ ਵੇਚ ਕੀਤੀ ਜਾਂਦੀ ਹੈ ਤਾਂ ਖਰੀਦਣ ਵਾਲੇ ਵਿਅਕਤੀ ਵੱਲੋਂ ਨਿਯਮਾਂ ਮੁਤਾਬਿਕ ਵਾਹਨ ਆਪਣੇ ਨਾਮ ਨਹੀਂ ਕਰਵਾਏ ਜਾਂਦੇ, ਜਿਸ ਕਾਰਨ ਅਪਰਾਧੀ ਕਿਸਮ ਦੇ ਲੋਕਾਂ ਵੱਲੋਂ ਅਜਿਹੇ ਵਾਹਨ ਖਰੀਦ ਕੇ ਅਪਰਾਧਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ।ਆਮ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਮੁੱਖ ਰੱਖਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਤਹਿਤ ਪੁਰਾਣੇ ਖਰੀਦੇ ਵਾਹਨਾਂ ਦੀ ਰਜਿਸਟਰੇਸ਼ਨ ਮੋਟਰ ਵਹੀਕਲ ਐਕਟ ਤਹਿਤ 30 ਦਿਨਾਂ ਦੇ ਅੰਦਰ-ਅੰਦਰ ਤਬਦੀਲ ਕਰਾਉਣ ਦਾ ਹੁਕਮ ਜਾਰੀ ਕੀਤਾ ਹੈ।ਡਾ. ਗਿੱਲ ਨੇ ਕਿਹਾ ਕਿ ਖਰੀਦ ਕੀਤੇ ਵਾਹਨਾਂ ਦੀ ਰਜਿਸਟਰੇਸ਼ਨ 30 ਦਿਨਾਂ ਦੇ ਅੰਦਰ-ਅੰਦਰ ਆਪਣੇ ਨਾਮ ਕਰਾਉਣੀ ਜ਼ਰੂਰੀ ਹੁੰਦੀ ਹੈ। ਪਿਛਲੇ ਸਮੇਂ ਦੌਰਾਨ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਪਹਿਲੇ ਮਾਲਕ ਵੱਲੋਂ ਵੇਚਣ ਉਪਰੰਤ ਵਾਹਨ ਅੱਗੇ ਤੋਂ ਅੱਗੇ ਰਜਿਸਟ੍ਰੇਸ਼ਨ ਰਾਹੀਂ ਤਬਦੀਲ ਨਹੀਂ ਕੀਤੇ ਹੋਏ ਸਨ। ਉਨ•ਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਦੋ ਮਹੀਨੇ ਲਈ ਜਾਰੀ ਰਹੇਗਾ। ਇੱਕ ਹੋਰ ਹੁਕਮ ਵਿੱਚ ਪੈਟਰੋਲ ਪੰਪ, ਐੱਲ. ਪੀ. ਜੀ. ਗੈਸ ਏਜੰਸੀਆਂ, ਮੈਰਿਜ ਪੈਲੇਸ, ਮਾਲਜ਼ ਅਤੇ ਮਨੀ ਐਕਸਚੇਂਜ ਦਫ਼ਤਰਾਂ ਵਿੱਚ ਇੱਕ ਮਹੀਨੇ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਪੈਟਰੋਲ ਪੰਪ, ਐੱਲ. ਪੀ. ਜੀ. ਗੈਸ ਏਜੰਸੀਆਂ, ਮੈਰਿਜ ਪੈਲੇਸ, ਮਾਲਜ਼ ਅਤੇ ਮਨੀ ਐਕਸਚੇਂਜ ਦਫ਼ਤਰਾਂ ਵਿੱਚੋਂ ਕੀਮਤੀ ਸਮਾਨ, ਕੈਸ਼ ਅਤੇ ਸੋਨਾ ਆਦਿ ਖੋਹਿਆ ਜਾਂਦਾ ਹੈ ਅਤੇ ਕਈ ਵਾਰ ਜਾਨੀ ਨੁਕਸਾਨ ਵੀ ਹੋ ਜਾਂਦਾ ਹੈ। ਅਜਿਹੀਆਂ ਮੰਦਭਾਗੀ ਘਟਨਾਵਾਂ ਤੋਂ ਬਚਣ ਲਈ ਇਹ ਕੈਮਰੇ ਸਥਾਪਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪੁਲਿਸ ਕਮਿਸ਼ਨਰੇਟ ਦੇ ਏਰੀਆ ਵਿੱਚ ਖਤਰਨਾਕ ਡੋਰਾਂ ਦੀ ਵਿਕਰੀ, ਖ੍ਰੀਦ, ਸਟੋਰ ਕਰਨ ਅਤੇ ਵਰਤੋਂ ਕਰਨ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਡਾ. ਗਿੱਲ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜਦੋਂ ਵੀ ਕੋਈ ਵਿਅਕਤੀ ਉਨ•ਾਂ (ਦੁਕਾਨਦਾਰ) ਕੋਲ ਕਿਸੇ ਕਿਸਮ ਦੀ ਵਰਦੀ ਦਾ ਸਾਜੋ-ਸਮਾਨ ਖਰੀਦ ਕਰਨ ਲਈ ਆਉਂਦਾ ਹੈ ਤਾਂ ਉਸ (ਖਰੀਦਦਾਰ) ਨੂੰ ਵੇਚੇ ਗਏ ਸਮਾਨ ਦਾ ਵੇਰਵਾ ਅਤੇ ਖਰੀਦਦਾਰ ਦਾ ਸ਼ਨਾਖ਼ਤੀ ਕਾਰਡ, ਮੋਬਾਈਲ ਨੰਬਰ ਅਤੇ ਰਿਹਾਇਸ਼ੀ ਪਤੇ ਬਾਰੇ ਇੰਦਰਾਜ ਰਜਿਸਟਰ ਵਿੱਚ ਦਰਜ ਕੀਤਾ ਜਾਵੇ। ਇਸੇ ਤਰ•ਾਂ ਹਰੇਕ ਦੁਕਾਨਦਾਰ ਇੱਕ ਮਹੀਨੇ ਵਿੱਚ ਵੇਚੇ ਗਏ ਵਰਦੀ ਦੇ ਸਾਜੋ-ਸਮਾਨ ਦੀ ਰਿਪੋਰਟ ਸੰਬੰਧਤ ਪੁਲਿਸ ਸਟੇਸ਼ਨ ਨੂੰ ਭੇਜਣ ਦਾ ਵੀ ਜਿੰਮੇਵਾਰ ਹੋਵੇਗਾ। ਹਰੇਕ ਦੁਕਾਨਦਾਰ ਦੀ ਇਹ ਜਿੰਮੇਵਾਰੀ ਤੈਅ ਕੀਤੀ ਗਈ ਹੈ ਕਿ ਉਹ ਮਹੀਨਾਵਾਰ ਗੋਸ਼ਵਾਰਾ ਤਿਆਰ ਕਰਕੇ ਸਮੁੱਚਾ ਰਿਕਾਰਡ ਤਿਆਰ ਕਰੇਗਾ। ਉਨ•ਾਂ ਦੱਸਿਆ ਕਿ ਕਈ ਵਾਰ ਗੈਰ ਸਮਾਜੀ ਅਨਸਰ ਪੈਰਾ ਮਿਲਟਰੀ ਫੌਰਸਿਜ਼ ਅਤੇ ਆਰਮੀ ਦੀਆਂ ਵਰਦੀਆਂ ਦਾ ਗੈਰ ਕਾਨੂੰਨੀ ਤੌਰ ‘ਤੇ ਇਸਤੇਮਾਲ ਕਰਕੇ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ। ਇਸ ਗੈਰ ਕਾਨੂੰਨੀ ਵਰਤੋਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਵਾਹਨ ਚਾਲਕਾਂ ਵੱਲੋਂ ਮੂੰਹ ‘ਤੇ ਕੱਪੜਾ ਬੰਨ ਕੇ ਡਰਾਈਵ ਕਰਨ ਅਤੇ ਪੈਦਲ ਚੱਲਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ‘ਚ ਕਿਹਾ ਗਿਆ ਹੈ ਕਿ ਕੁਝ ਰਾਹਗੀਰ ਆਪਣਾ ਵਾਹਨ ਚਲਾਉਂਦੇ ਸਮੇਂ ਜਾਂ ਪੈਦਲ ਚੱਲਦੇ ਸਮੇਂ ਆਪਣਾ ਮੂੰਹ ਢੱਕ ਲੈਂਦੇ ਹਨ। ਜਿਸ ਨਾਲ ਉਨ•ਾਂ ਦੀ ਪਛਾਣ ਕਰਨਾ ਮੁਸ਼ਕਿਲ ਹੋ ਜਾਂਦਾ ਹੈ।

Send this to a friend