Skip to content
Independent perspectives. Global stories.
BREAKING

ਅਕਾਲੀ-ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਲੋਕ ਨਸ਼ਿਆਂ ਕਾਰਨ ਹੋ ਰਹੇ ਹਨ ਤਬਾਹ : ਰਾਹੁਲ ਗਾਂਧੀ

Share this story

www ਬਠਿੰਡਾ, 28 ਅਪ੍ਰੈਲ (ਬਸੰਤ ਸਿੰਘ ਅਗਰੋਈਆ, ਜਸਵੰਤ ਮਾਨ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਅੱਜ ਬਠਿੰਡਾ ਵਿਖੇ ਕਾਗਰਸ ਅਤੇ ਪੀਪਲਜ਼ ਪਾਰਟੀ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੇ ਹੱਕ ਵਿੱਚ ਕੀਤੀ ਗਈ ਚੋਣ ਰੈਲੀ ਨੂੰ ਸੰਬੋਧਨ ਕੀਤਾ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਲੋਕ ਨਸ਼ਿਆਂ ਕਾਰਨ ਹੋ ਰਹੀ ਤਬਾਹੀ ਦੀ ਮਾਰ ਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਭਾਜਪਾ ਦਾ ਗੁਜਰਾਤ ਮਾਡਲ ਹੀ ਹੈ, ਜਿਸ ਵਿੱਚ ਲੰਬੇ ਸਮੇਂ ਤੋਂ ਰਹਿ ਹੇ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਹੇ ਉਨ੍ਹਾਂ ਸਿੱਖ ਕਿਸਾਨਾਂ ਨੂੰ ਉਜਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਸ਼ਾਸਨ ਕਾਲ ਦੌਰਾਨ ਕਿਸਾਨਾਂ ਦਾ 70 ਹਜ਼ਾਰ

ਕਰੋੜ ਦਾ ਕਰਜਾ ਮੁਆਫ ਕੀਤਾ ਅਤੇ ਫਸਲਾਂ ਦੀ ਕੀਮਤ 760 ਰੁਪਏ ਵਧਾਈ ਉਨ੍ਹਾਂ ਭਾਜਪਾ ’ਤੇ ਹਮਲੇ ਕਰਦਿਆਂ ਕਿਹਾ ਕਿ ਇਸ ਦਾ ਕੰਮ ਲੋਕਾਂ ਨੂੰ ਧਰਮ ਦੇ ਨਾਂ ’ਤੇ ਲੜਾਉਣਾ ਹੈ ਜੋ ਕਿ ਦੇਸ਼ ਲਈ ਸਭ ਤੋਂ ਘਾਤਕ ਹੈ। ਜਦਕਿ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ ਜੋ ਸਭ ਧਰਮਾਂ ਅਤੇ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਚਲਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਲੋਕਾਂ ਨੂੰ ਸੂਚਨਾ ਦਾ ਅਧਿਕਾਰ, ਸਿੱਖਿਆ ਤੇ ਭੋਜਨ ਦਾ ਅਧਿਕਾਰ ਅਤੇ ਮਨਰੇਗਾ ਵਰਗੀਆਂ ਸਕੀਮਾਂ ਲਾਗੂ ਕੀਤੀਆਂ ਹਨ ਜਿਸ ਨਾਲ ਅੱਜ ਹਰ ਗਰੀਬ ਨੂੰ ਕੰਮ ਮਿਲਿਆ ਹੈ ਰਾਹੁਲ ਗਾਂਧੀ ਨੇ ਵਿਜ਼ਨ 2014 ਦਾ ਨਕਸ਼ਾ ਲੋਕਾਂ ਸਾਹਮਣੇ ਰੱਖਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਭਰ ਵਿੱਚ ਮੈਨੂਫੈਕਚਰਿੰਗ ਕਾਰੀਡੋਰ ਬਣਾਉਣ ਦਾ ਫੈਸਲਾ ਲਿਆ ਹੈ, ਜਿਸ ਨਾਲ ਪੰਜਾਬ ਸਮੇਤ ਪੂਰੇ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਮਿਲਣਗੇ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਅੱਜ-ਕੱਲ੍ਹ ਚੀਨ ਦਾ ਸਾਮਾਨ ਸਭ ਤੋਂ ਵੱਧ ਵਿਕਦਾ ਹੈ, ਪਰ ਇਹ ਕਾਰੀਡੋਰ ਬਣਨ ਨਾਲ ਇਹ ਸਾਰਾ ਸਾਮਾਨ ਦੇਸ਼ ਵਿੱਚ ਹੀ ਬਣਿਆ ਕਰੇਗਾ ਉਨ੍ਹਾਂ ਕਿਹਾ ਕਿ ਕੇਂਦਰ ਦੀ ਯੂਪੀਏ ਸਰਕਾਰ ਨੇ ਆਪਣੇ ਪਿਛਲੇ ਸਾਰੇ ਵਾਅਦੇ ਪੂਰੇ ਕੀਤੇ ਹਨ।
ਲੋਕ ਸਭਾ ਹਲਕਾ ਬਠਿੰਡਾ ਤੋਂ ਮਨਪ੍ਰੀਤ ਬਾਦਲ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੀ ਅਗਵਾਈ ਵਿੱਚ ਯੂਪੀਏ ਦੀ ਤੀਜੀ ਵਾਰ ਸਰਕਾਰ ਬਣੇਗੀ। ਇਸ ਤੋਂ ਪਹਿਲਾਂ ਸ੍ਰੀ ਗਾਂਧੀ ਨੂੰ ਜੀ ਆਇਆਂ ਆਖਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਉਹ ਜਿਤਣ ਤੋਂ ਬਾਅਦ ਬਠਿੰਡਾ ਹਲਕੇ ਦੇ ਲੋਕਾਂ ਨੂੰ ਟਰਾਂਸਪੋਰਟ, ਕੇਬਲ, ਰੇਤਾ, ਬੱਜਰੀ ਅਤੇ ਜਮੀਨ ਮਾਫੀਆ ਤੋਂ ਰਾਹਤ ਦਿਵਾਉਣਗੇ।
ਪੰਜਾਬ ਚੋਣ ਪ੍ਰਚਾਰ ਕਮੇਟੀ ਦੀ ਚੇਅਰਪਰਸਨ ਰਜਿੰਦਰ ਕੌਰ ਭੱਠਲ ਨੇ ਵੀ ਆਪਣੇ ਸੰਬੋਧਨ ਕਰਦਿਆਂ ਆਖਿਆ ਕਿ ਲੋਕਾਂ ਨੇ ਇਸ ਪ੍ਰੀਵਾਰ ਨੂੰ ਪੰਜਾਬ ਚੋ ਹਰਾਉਣ ਦਾ ਮਨ ਬਣਾ ਲਿਆ ਹੈ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਕਾਂਗਰਸ ਦੇ ਸਕੱਤਰ ਸ਼ਕੀਲ ਅਹਿਮਦ, ਸਕੱਤਰ ਹਰੀਸ਼ ਚੌਧਰੀ ਅਤੇ ਹਰਿਆਣਾ ਕਾਂਗਰਸ ਦੇ ਪ੍ਰਧਾਨ ਅਸ਼ੋਕ ਤੰਵਰ ਵੀ ਹਾਜਰ ਸਨ।

WRITTEN BY