Skip to content
Independent perspectives. Global stories.
BREAKING

ਲਾਲ ਕਿਲ੍ਹੇ ’ਤੇ ਹਮਲੇ ਦੇ ਦੋਸ਼ੀ ਮੁਹੰਮਦ ਆਰਿਫ ਦੀ ਫਾਂਸੀ ਦੀ ਸਜ਼ਾ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

Share this story

ਨਵੀਂ ਦਿੱਲੀ, 28 ਅਪ੍ਰੈਲ (ਪੀ.ਟੀ.)-ਸੁਪਰੀਮ ਕੋਰਟ ਨੇ ਸਾਲ 2000 ’ਚ ਹੋਏ ਲਾਲ ਕਿਲ੍ਹਾ ਹਮਲਾ ਮਾਮਲੇ ’ਚ ਦੋਸ਼ੀ ਮੁਹੰਮਦ ਆਰਿਫ ਦੀ ਮੌਤ ਦੀ ਸਜ਼ਾ ਨੂੰ ਲਾਗੂ ਕਰਨ ’ਤੇ ਅੱਜ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਆਰਿਫ ਦੀ ਫਾਂਸੀ ’ਤੇ ਰੋਕ ਲਗਾਉਂਦੇ ਹੋਏ ਅਰਜ਼ੀ ਨੂੰ ਵਿਚਾਰ ਵਟਾਂਦਰੇ ਲਈ ਸੰਵਿਧਾਨਕ ਬੈਂਚ ਨੂੰ ਭੇਜ ਦਿੱਤਾ ਹੈ। ਗੌਰਤਲਬ ਹੈ ਕਿ ਅਰਿਫ ਨੂੰ ਹੇਠਲੀ ਅਦਾਲਤ ਨੇ ਲਾਲ ਕਿਲ੍ਹੇ ’ਤੇ ਹਮਲੇ ਦਾ ਦੋਸ਼ੀ ਮੰਨਦੇ ਹੋਏ ਫਾਂਸੀ ਦੀ ਸਜ਼ਾ ਸੁਣਾਈ ਸੀ। ਅਗਸਤ 2011 ’ਚ ਸੁਪਰੀਮ ਕੋਰਟ ਨੇ ਲਾਲ ਕਿਲ੍ਹੇ ’ਤੇ ਹਮਲੇ ਦੇ ਮਾਮਲੇ ’ਚ ਮੁਹੰਮਦ ਆਰਿਫ ਦੀ ਫਾਂਸੀ ਦੀ ਸਜ਼ਾ ਬਰਕਰਾਰ ਰੱਖੀ ਸੀ। ਮੁਹੰਮਦ ਆਰਿਫ ਲਸ਼ਕਰ-ਏ-ਤਾਇਬਾ ਦਾ ਅੱਤਵਾਦੀ ਹੈ। ਲਾਲ ਕਿਲ੍ਹੇ ’ਤੇ 22 ਦਸੰਬਰ 2000 ਦੀ ਰਾਤ ਨੂੰ ਹੋਏ ਹਮਲੇ ’ਚ ਲਸ਼ਕਰ ਦੇ

6 ਅੱਤਵਾਦੀ ਸ਼ਾਮਲ ਸਨ। ਜਿਨ੍ਹਾਂ ਨੇ ਕਿਲ੍ਹੇ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ ਕੀਤੀ ਸੀ। ਇਸ ਹਮਲੇ ’ਚ ਰਾਜਪੁਤਾਨਾ ਰਾਇਫਲਜ਼ ਦੇ ਦੋ ਜਵਾਨ ਸ਼ਹੀਦ ਅਤੇ ਇਕ ਹੋਰ ਦੀ ਮੌਤ ਹੋ ਗਈ ਸੀ।

WRITTEN BY