ਹੁਣ ਅਮਰੀਕਾ ਦੇ ਵੀਜ਼ਾ ਲਈ ਦੇਣੀ ਹੋਵੇਗੀ 5 ਸਾਲ ਦੇ ਸੋਸ਼ਲ ਮੀਡੀਆ ਅਕਾਊਂਟ ਦੀ ਜਾਣਕਾਰੀ

ਨਵੀਂ ਦਿੱਲੀ, 2 ਜੂਨ (ਪੰਜਾਬ ਟਾਇਮਜ਼ ਬਿਊਰੋ)- ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਹੁਣ ਵੀਜ਼ਾ ਦੇ ਨਿਯਮਾਂ ‘ਚ ਵੱਡਾ ਬਦਲਾਅ ਕਰ ਦਿੱਤਾ ਹੈ। ਨਵੇਂ ਨਿਯਮਾਂ ਅਨੁਸਾਰ, ਹੁਣ ਅਮਰੀਕਾ ਦਾ ਵੀਜ਼ਾ ਚਾਹੁਣ ਵਾਲੇ ਲੋਕਾਂ ਨੂੰ ਆਪਣੀ ਸੋਸ਼ਲ ਮੀਡੀਆ ਅਕਾਊਂਟ ਦੀ ਪੰਜ ਸਾਲਾਂ ਦੀ ਜਾਣਕਾਰੀ ਦੇਣੀ ਹੋਵੇਗੀ। ਇਸ ਦੇ ਨਾਲ ਹੀ ਵੀਜ਼ਾ ਅਪਲਾਈ ਕਰਨ ਵਾਲੇ ਵਿਅਕਤੀ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਦਾ ਨਾਮ, ਈ-ਮੇਲ ਐਡਰੈੱਸ ਅਤੇ ਫ਼ੋਨ ਨੰਬਰ ਵੀ ਦੇਣਾ ਹੋਵੇਗਾ। ਇਹ ਹੁਕਮ ਅਧਿਕਾਰਤ ਤੌਰ ‘ਤੇ ਜਾਰੀ ਹੋ ਚੁੱਕਾ ਹੈ। ਜਾਣਕਾਰੀ ਅਨੁਸਾਰ, ਇਹ ਪ੍ਰਸਤਾਵ ਪਿਛਲੇ ਸਾਲ ਸਾਹਮਣੇ ਆਇਆ ਸੀ ਤਦ ਪ੍ਰਸ਼ਾਸਨ ਨੇ ਇਹ ਕਿਹਾ ਸੀ ਕਿ ਇਸ ਫ਼ੈਸਲੇ ਨਾਲ ਹਰ ਸਾਲ ਤਕਰੀਬਨ 1.47 ਕਰੋੜ ਲੋਕ ਪ੍ਰਭਾਵਿਤ ਹੋਣਗੇ, ਪਰ ਹੁਣ ਮਤੇ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਹਾਲਾਂਕਿ ਇਸ ਨਵੇਂ ਨਿਯਮ ਅਨੁਸਾਰ, ਕੇਝ ਕੂਟਨੀਤਕ ਅਤੇ ਅਧਿਕਾਰਕ ਵੀਜ਼ਾ ਬਿਨੈਕਾਰਾਂ ਨੂੰ ਛੂਟ ਦਿੱਤੀ ਗਈ ਹੈ, ਪਰ ਅਮਰੀਕਾ ਵਿੱਚ ਪੜਾਈ ਅਤੇ ਨੌਕਰੀ ਕਰਨ ਦੇ ਲਈ ਆਉਣ ਵਾਲੇ ਲੋਕਾਂ ਨੂੰ ਨਵੇਂ ਨਿਯਮਾਂ ਦੇ ਤਹਿਤ ਸਾਰੀ ਜਾਣਕਾਰੀ ਮੁਹੱਈਆ ਕਰਵਾਉਣੀ ਹੋਵੇਗੀ।

Send this to a friend