ਚੰਡੀਗੜ, 3 ਜੂਨ (ਹ.ਸ. ਨਾਗਪਾਲ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਵਿਚ ਪੈ ਰਹੀ ਗਰਮੀ ਦੇ ਮੱਦੇਨਜਰ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਰੂਰੀ ਕੰਮਾਂ ਤਹਿਤ ਬਾਹਰ ਨਿਕਲਦੇ ਸਮੇਂ ਕਾਫ਼ੀ ਮਾਤਰਾ ਵਿਚ ਕੁੱਝ ਖਾ ਕੇ ਅਤੇ ਠੰਡਾ ਪਾਣੀ ਪੀ ਕੇ ਹੀ ਨਿਕਲਣ। ਸੂਬਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਗਈ ਹੈ ਕਿ ਉਹ ਧੁੱਪ ਤੋਂ ਬੱਚਣ ਦੀ ਕੋਸ਼ਿਸ਼ ਕਰਨ ਅਤੇ ਸੁਰੱਖਿਅਤ ਰਹਿਣ। ਅੱਜ ਇੱਥੇ ਜਾਰੀ ਇਕ ਸੰਦੇਸ਼ ਵਿਚ ਉਨਾਂ ਨੇ ਕਿਹਾ ਕਿ ਸੂਬੇ ਵਿਚ ਭਿਆਨਕ ਗਰਮੀ ਪੈ ਰਹੀ ਹੈ ਅਤੇ ਕਈ ਥਾਵਾਂ ‘ਤੇ ਪਾਰਾ 45 ਡਿਗਰੀ ਨੂੰ ਪਾਰ ਕਰ ਗਿਆ ਹੈ, ਇਸ ਲਈ ਲੋਕਾਂ ਨੁੰ ਗਰਮੀ ਤੇ ਲੂ ਤੋਂ ਬੱਚਣਾ ਚਾਹੀਦਾ ਹੈ। ਵਰਨਣਯੋਗ ਹੈ ਕਿ ਹਰਿਆਣਾ ਸਰਕਾਰ ਨੇ ਸੂਬਾ ਵਾਸੀਆਂ ਨੂੰ ਗਰਮੀ ਤੇ ਲੂ ਤੋਂ ਬੱਚਣ ਲਈ ਐਡਵਾਈਜਰੀ ਦੀ ਮੀਟਿੰਗ ਕੀਤੀ ਹੈ ਅਤੇ ਵੱਖ-ਵੱਖ ਵਿਭਾਗਾਂ ਲਈ ਇਕ ਕਾਰਜ ਯੋਜਨਾ ਵੀ ਬਣਾਈ ਹੈ ਜਿਨਾਂ ਦੇ ਤਹਿਤ ਵੱਖ-ਵੱਖ ਵਿਭਾਗਾਂ ਸਮੇਤ ਹੋਰ ਸੰਸਥਾਵਾਂ ਨੂੰ ਵੀ ਸਹਿਯੋਗ ਦੇਣ ਲਈ ਕਿਹਾ ਗਿਆ ਹੈ।