ਜਲੰਧਰ, 5 ਜੂਨ (ਪੰਜਾਬ ਟਾਇਮਜ਼ ਬਿਊਰੋ)- ਗੁਰਦੁਆਰਾ ਨੌਵੀਂ ਪਾਤਸ਼ਾਹੀਂ ਦੂਖ ਨਿਵਾਰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਨਗਰ ਜਲੰਧਰ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਅਤੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 6 ਅਤੇ 7 ਜੂਨ ਨੂੰ ਸ਼ਹੀਦੀ ਸਮਾਗਮ ਕਰਵਾਏ ਜਾ ਰਹੇ ਹਨ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਪ੍ਰਧਾਨ ਜਗਜੀਤ ਸਿੰਘ ‘ਖ਼ਾਲਸਾ’ ਨੇ ਸ਼ਹੀਦੀ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 6 ਜੂਨ ਦਿਨ ਵੀਰਵਾਰ ਨੂੰ ਜੂਨ 1984 ਘੱਲੂਘਾਰਾ ਦਿਵਸ ਨੂੰ ਸਮਰਪਿਤ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਭਾਈ ਦੀਦਾਰ ਸਿੰਘ ਸੰਗਤਪੁਰੀ ਦਾ ਢਾਡੀ ਜਥਾ ਰਾਤ 8:30 ਵਜੇ ਹਾਜ਼ਰੀ ਭਰੇਗਾ। ਮਿਤੀ 7 ਜੂਨ ਦਿਨ ਸ਼ੁੱਕਰਵਾਰ ਨੂੰ ਸਵੇਰ ਅਤੇ ਸ਼ਾਮ ਦੇ ਦੀਵਾਨ ਸਜਾਏ ਜਾਣਗੇ, ਜਿੰਨ੍ਹਾਂ ਵਿੱਚ ਕਥਾ, ਕੀਰਤਨ ਅਤੇ ਗੁਰਮਤਿ ਲੈਕਚਰਾਂ ਰਾਹੀਂ ਸੰਗਤ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਿਆ ਜਾਵੇਗਾ। ਸਵੇਰ ਦੇ ਦੀਵਾਨ 5:45 ਵਜੇ ਤੋਂ ਦੁਪਹਿਰ 2:45 ਵਜੇ ਤੱਕ ਸੱਜਣਗੇ। ਇਨ੍ਹਾਂ ਦੀਵਾਨਾਂ ਵਿੱਚ ਭਾਈ ਗੁਰਕੀਰਤ ਸਿੰਘ ਜੀ (ਹਜ਼ੂਰੀ ਰਾਗੀ), ਭਾਈ ਸਰਬਜੀਤ ਸਿੰਘ ਜੀ ‘ਖ਼ਾਲਸਾ’, ਭਾਈ ਤਜਿੰਦਰ ਸਿੰਘ ਜੀ (ਹਜ਼ੂਰੀ ਰਾਗੀ), ਇਸਤਰੀ ਸਤਿਸੰਗ ਸਭਾ ਗੁਰਦੁਆਰਾ ਨੌਵੀਂ ਪਾਤਸ਼ਾਹੀਂ, ਬੀਬੀ ਜਸਜੀਤ ਕੌਰ ‘ਐਡਵੋਕੇਟ’, ਭਾਈ ਜਗਤਾਰ ਸਿੰਘ ਜੀ (ਹਜ਼ੂਰੀ ਰਾਗੀ, ਅਨੰਦਪੁਰ ਸਾਹਿਬ), ਭਾਈ ਗਗਨਦੀਪ ਸਿੰਘ ਜੀ ਲਾਇਲਪੁਰੀ, ਭਾਈ ਜਗਜੀਤ ਸਿੰਘ ਗਾਬਾ, ਭਾਈ ਜਬਰਤੋੜ ਸਿੰਘ ਜੀ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਵੱਲੋਂ ਹਾਜ਼ਰੀ ਭਰੀ ਜਾਵੇਗੀ। ਇਸੇ ਤਰ੍ਹਾਂ ਸ਼ਾਮ ਦੇ ਦੀਵਾਨ 6 ਵਜੇ ਤੋਂ ਰਾਤ 9:45 ਵਜੇ ਤੱਕ ਸਜਾਏ ਜਾਣਗੇ। ਇਸ ਮੌਕੇ ਭਾਈ ਮਨਪ੍ਰੀਤ ਸਿੰਘ ਜੀ (ਹਜ਼ੂਰੀ ਰਾਗੀ), ਭਾਈ ਸਰਬਜੀਤ ਸਿੰਘ ਜੀ ਅਤੇ ਭਾਈ ਜਗਤਾਰ ਸਿੰਘ ਜੀ (ਹਜ਼ੂਰੀ ਰਾਗੀ ਅਨੰਦਪੁਰ ਸਾਹਿਬ) ਹਾਜ਼ਰੀ ਭਰਨਗੇ। ਉਪਰੰਤ ਅਰਦਾਸ ਤੇ ਸਮਾਪਤੀ ਹੋਵੇਗੀ।