Skip to content
Independent perspectives. Global stories.
BREAKING

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸਰਬੱਤ ਦਾ ਭਲਾ ਟਰੱਸਟ ਨੇ ਐਂਬੂਲੈਂਸ ਭੇਟ ਕੀਤੀ

Share this story

ਅੰਮ੍ਰਿਤਸਰ, 8 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰੇਰਣਾ ਸਦਕਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਹਿਮਾਂਚਲ ਪ੍ਰਦੇਸ਼) ਵਿਖੇ ਇਕ ਐਂਬੂਲੈਂਸ ਭੇਟ ਕੀਤੀ ਗਈ ਹੈ। ਟਰੱਸਟ ਦੇ ਚੇਅਰਮੈਨ ਡਾ. ਐਸ.ਪੀ.ਐਸ. ਓਬਰਾਏ ਨੇ ਐਂਬਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪੀਆਂ। ਇਸ ਮੌਕੇ ਭਾਈ ਲੌਂਗੋਵਾਲ ਨੇ ਸਰਬੱਤ ਦਾ ਭਲਾ ਚੈਟੀਟੇਬਲ ਟਰੱਸਟ ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਡਾ. ਐਸ.ਪੀ.ਐਸ. ਓਬਰਾਏ ਮਾਨਵ ਭਲਾਈ ਲਈ ਸ਼ਲਾਘਾਯੋਗ ਕਾਰਜ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਟਰੱਸਟ ਵੱਲੋਂ ਭੇਟ ਕੀਤੀ ਗਈ ਐਂਬੂਲੈਂਸ ਲੋੜਵੰਦਾਂ ਦੀ ਸਹੂਲਤਾਂ ਲਈ ਸਹਾਈ ਹੋਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਡਾ. ਐਸ.ਪੀ.ਐਸ. ਓਬਰਾਏ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਅਹੁਦੇਦਾਰਾਂ ਤੋਂ ਇਲਾਵਾ ਮੈਨੇਜਰ ਸ. ਜਗੀਰ ਸਿੰਘ, ਨਿੱਜੀ ਸਹਾਇਕ ਸ. ਦਰਸ਼ਨ ਸਿੰਘ ਅਤੇ ਹੋਰ ਮੌਜੂਦ ਸਨ।

WRITTEN BY