Skip to content
Independent perspectives. Global stories.
BREAKING

ਮਹਾਰਾਣੀ ਪ੍ਰਨੀਤ ਕੌਰ ਵੱਲੋਂ ਪਟਿਆਲਾ ਵਿਖੇ ਪ੍ਰਸਤਾਵਿਤ ਖੇਡ ਯੂਨੀਵਰਸਿਟੀ ਦੇ ਐਲਾਨ ਦਾ ਸੁਆਗਤ

Share this story

ਚੰਡੀਗੜ੍ਹ, 9 ਜੂਨ (ਪੰਜਾਬ ਟਾਇਮਜ਼ ਬਊਰੋ)- ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਉਨ੍ਹਾਂ ਦੇ ਹਲਕੇ ਲਈ ਖੇਡ ਯੂਨੀਵਰਸਿਟੀ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਸੰਭਾਵਿਤ ਸੰਸਥਾ ਨਾਲ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹ ਮਿਲਣ ਦੇ ਨਾਲ ਨਾਲ ਪਟਿਆਲਾ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪ੍ਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਪਿਛਲੇ 2 ਸਾਲਾਂ ਦੌਰਾਨ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕਈ ਕਦਮ ਵੀ ਚੁੱਕੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਯੂਨੀਵਰਸਿਟੀ ਸੂਬੇ ਦੇ ਖੇਡ ਖੇਤਰ ਦੀ ਮਜ਼ਬੂਤੀ ਲਈ ਗਤੀ ਪ੍ਰਦਾਨ ਕਰੇਗੀ ਜਿਸਨੇ ਸਮੇਂ ਸਮੇਂ ‘ਤੇ ਦੇਸ਼ ਨੂੰ ਉੱਤਮ ਖਿਡਾਰੀ ਦਿੱਤੇ ਹਨ। ਇਹ ਖੇਡ ਯੂਨੀਵਰਸਿਟੀ ਨੌਜਵਾਨਾਂ ਵਿੱਚ ਤੰਦਰੁਸਤੀ ਦੀ ਭਾਵਨਾ ਪੈਦਾ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਚੰਗੇ ਨਾਗਰਿਕ ਬਣਨ ਅਤੇ ਆਪਣੇ ਅਤੇ ਪੰਜਾਬ ਦੇ ਵਧੀਆ ਭਵਿੱਖ ਲਈ ਸਹੀ ਦਿਸ਼ਾ ਪ੍ਰਦਾਨ ਕਰਨ ਵਿੱਚ ਸਹਾਇਤਾ ਪ੍ਰਦਾਨ ਕਰੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਮਾੜੇ ਕੰਮਾਂ ਤੋਂ ਦੂਰ ਰੱਖਣ ਲਈ ਇੱਕ ਆਦਰਸ਼ ਰਸਤਾ ਹਨ।

WRITTEN BY