ਚੰਡੀਗੜ੍ਹ, 10 ਜੂਨ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਮੰਤਰੀ ਮੰਡਲ ਵਿੱਚ ਹੋਏ ਫੇਰਬਦਲ ਤੋਂ ਬਾਅਦ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਮਾਲ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਕਾਂਗੜ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਸਟਾਫ ਅਤੇ ਬੁਨਿਆਦੀ ਢਾਂਚੇ ਦਾ ਮਜਬੂਤੀਕਰਨ ਪਹਿਲ ਦੇ ਆਧਾਰ ‘ਤੇ ਨੇਪਰੇ ਚੜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿੱਚ ਪਟਵਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ ਪਰ ਬਦਕਿਸਮਤੀ ਨਾਲ ਇਥੇ ਪਟਵਾਰੀਆਂ ਦੀ ਕਮੀ ਹੈ ਜਿਸ ਨਾਲ ਵਿਭਾਗ ਦਾ ਕੰਮ ਜ਼ਮੀਨੀ ਪੱਧਰ ‘ਤੇ ਪ੍ਰਭਾਵਿਤ ਹੁੰਦਾ ਹੈ, ਇਸ ਲਈ ਇਨ੍ਹਾਂ ਆਸਾਮੀਆਂ ਨੂੰ ਭਰਨ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।
ਪਟਵਾਰੀਆਂ ਦੀ ਭਰਤੀ ਜਲਦ : ਕਾਂਗੜ



