Skip to content
Independent perspectives. Global stories.
BREAKING

ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਟੂਰਿਜ਼ਮ ਹੱਬ ਵਜੋਂ ਕੀਤਾ ਜਾਵੇਗਾ ਵਿਕਸਿਤ : ਮਨੀਸ਼ ਤਿਵਾੜੀ

Share this story

ਰੂਪਨਗਰ ਜ਼ਿਲ੍ਹੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਰਾਣਾ ਕੰਵਰਪਾਲ ਸਿੰਘ

ਰੂਪਨਗਰ, 10 ਜੂਨ (ਦਵਿੰਦਰਪਾਲ ਸਿੰਘ, ਲਾਡੀ ਖਾਬੜਾ)- ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ਼੍ਰੀ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਨੇ ਅੱਜ ਇਥੇ ਸੁਖਵਿੰਦਰ ਸਿੰਘ ਵ੍ਹਿਸਕੀ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਇਸ ਮੌਕੇ ਉਨ੍ਹਾਂ ਨਾਲ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਰਾਣਾ ਕੰਵਰਪਾਲ ਸਿੰਘ, ਹਲਕਾ ਵਿਧਾਇਕ ਸ਼੍ਰੀ ਅਮਰਜੀਤ ਸਿੰਘ ਸੰਦੋਆ ਅਤੇ ਹੋਰ ਉਘੇ ਕਾਂਗਰਸੀ ਆਗੂ ਹਾਜਰ ਸਨ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਸ਼੍ਰੀ ਅਨੰਦਪੁਰ ਸਾਹਿਬ ਜਾਂ ਸ਼੍ਰੀ ਚਮਕੌਰ ਸਾਹਿਬ ਵਿਖੇ ਪੰਜਾਬੀ ਲਿਟਰੇਚਰ ਫੈਸਟੀਵਲ ਦਾ ਆਯੋਜਨ ਵੀ ਕੀਤਾ ਜਾਵੇਗਾ ਜਿਥੇ ਵੱਖ ਵੱਖ ਥਾਵਾਂ ਤੋਂ ਵਿਦਵਾਨ ਸ਼ਿਰਕਤ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਬਲਾਚੌਰ ਅਤੇ ਗੜ੍ਹਸੰਨੂੰ ਰੇਲਵੇ ਲਾਈਨ ਨਾਲ ਜੋੜਨ ਦੇ ਉਪਰਾਲੇ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਹਲਕੇ ਵਿਚ ਉਦਯੋਗ ਨੂੰ ਪ੍ਰਫੁਲਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਕੇਂਦਰ ਸਰਕਾਰ ਵਲੋਂ ਇਸ ਨੂੰ ਹੋਰ ਪ੍ਰਫੁਲਤ ਕਰਨ ਲਈ ਜ਼ਿਨਾਂ ਵੀ ਫੰਡਾਂ ਦੀ ਲੋੜ ਹੋਵੇਗੀ ਉਸ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇਗਾ। ਪੱਤਰਕਾਰਾਂ ਵਲੋਂ ਪੁੱਛੇ ਜਾਣ ‘ਤੇ ਸ਼੍ਰੀ ਕੰਵਰਪਾਲ ਸਿੰਘ ਰਾਣਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਰੂਪਨਗਰ ਸ਼ਹਿਰ ਵਿਚ ਬੱਸ ਸਟੈਂਡ ਬਨਾਉਣ ਦੇ ਹਰ ਸੰਭਵ ਯਤਨ ਕੀਤੇ ਜਾਣਗੇ । ਇਸ ਤੋਂ ਇਲਾਵਾ ਉਨਾਂ
ਇਹ ਵੀ ਕਿਹਾ ਕਿ ਸਦਰ ਮੁਕਾਮ ਤੇ ਰਿਜ਼ਨਲ ਟਰਾਂਸਪੋਰਟ ਅਥਾਰਟੀ ਦਾ ਦਫਤਰ ਸਥਾਪਿਤ ਕਰਨ ਲਈ ਮਾਨਯੋਗ ਮੁੱਖ ਮੰਤਰੀ ਪੰਜਾਬ ਵਲੋਂ ਸਿਧਾਂਤਕ ਪ੍ਰਵਾਨਗੀ ਦਿਤੀ ਜਾ ਚੁੱਕੀ ਹੈ ਅਤੇ ਜਲਦੀ ਹੀ ਜ਼ਿਲ੍ਹਾ ਸਦਰ ਮੁਕਾਮ ਤੇ ਇਹ ਦਫਤਰ ਸਥਾਪਿਤ ਕਰ ਦਿਤਾ ਜਾਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੇ ਵਿਕਾਸ ਦੇ ਹਰ ਸੰਭਵ ਉਪਰਾਲੇ ਕੀਤੇ ਜਾਣਗੇ ਜਿਸ ਵਿਚ ਕੋਈ ਕਿਸੇ ਕਿਸਮ ਦੀ ਕਸਰ ਨਹੀਂ ਛੱਡੀ ਜਾਵੇਗੀ।
ਇਸ ਤੋਂ ਪਹਿਲਾਂ ਸ਼੍ਰੀ ਤਿਵਾੜੀ ਨੇ ਹਲਕਾ ਰੂਪਨਗਰ ਦੇ ਪਾਰਟੀ ਵਰਕਰਾਂ ਅਤੇ ਆਗੂਆਂ ਅਤੇ ਆਮ ਲੋਕਾਂ ਨੂੰ ਮਿਲ ਕੇ ਊਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਨ ਦਾ ਭਰੋਸਾ ਦਿਤਾ। ਇਸ ਮੌਕੇ ਸੁਖਵਿੰਦਰ ਸਿੰਘ ਵ੍ਹਿਸਕੀ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ , ਸ਼੍ਰੀ ਭਾਗ ਸਿੰਘ ਸਾਬਕਾ ਵਿਧਾਇਕ, ਸ਼੍ਰੀ ਵਿਜੇ ਕੁਮਾਰ ਸ਼ਰਮਾ ਟਿੰਕੂ, ਸ਼੍ਰੀ ਪੋਮੀ ਸੋਨੀ, ਸ਼੍ਰੀ ਰਮੇਸ਼ ਗੋਇਲ, ਸ਼੍ਰੀ ਅਸ਼ਕੁਮਾਰ ਸ਼ਰਮਾ, ਰਾਮ ਸਿੰਘ ਸੈਣੀ, ਐਡਵੋਕੇਟ ਅਮਿੰਦਰਪ੍ਰੀਤ ਸਿੰਘ ਬਾਵਾ, ਸ਼੍ਰੀ ਅਸ਼ੋਕ ਕੁਮਾਰ ਵਾਹੀ, ਜੈਲਦਾਰ ਸਤਵਿੰਦਰ ਸਿੰਘ ਚੈੜੀਆਂ, ਸ਼੍ਰੀ ਜਗਦੀਸ਼ ਕਾਂਝਲਾ, ਸ਼੍ਰੀਮਤੀ ਸੁਸ਼ਮਾ ਰਾਣੀ,ਐਡਵੋਕੇਟ ਆਰ.ਐਨ.ਮੋਦਗਿਲ, ਸ਼੍ਰੀ ਨਿਰਮਲ ਸਿੰਘ ਨਿੰਮਾ , ਸ਼੍ਰੀ ਬੌਬੀ ਚੌਹਾਨ , ਸ਼੍ਰੀ ਕਰਨੈਲ ਸਿੰਘ ਜੈਲੀ, ਸ਼੍ਰੀ ਜਗਨੰਦਨ ੰਿਸਘ ਰੀਹਲ, ਸ਼੍ਰੀ ਗੁਰਿੰਦਰਪਾਲ ਸਿੰਘ ਬਿੱਲਾ, ਸ਼੍ਰੀ ਸੁਰਿੰਦਰ ਸਿੰਘ ਹਰੀਪੁਰ, ਸ਼੍ਰੀ ਕਸ਼ਮੀਰੀ ਲਾਲ ਬਲਾਕ ਸੰਮਤੀ ਮੈਂਬਰ, ਸ਼੍ਰੀ ਦੇਸ਼ਰਾਜ ਸੈਣੀ, ਸ਼੍ਰੀ ਜਗਨਨਾਥ ਭੰਡਾਰੀ,ਸ਼੍ਰੀ ਰਾਜੇਸ਼ ਸਹਿਗਲ, ਸ਼੍ਰੀ ਸੰਜੇ ਵਰਮਾ ਬੇਲੇ ਵਾਲੇ ਅਤੇ ਹੋਰ ਉਘੇ ਕਾਂਗਰਸੀ ਹਾਜਰ ਸਨ।

WRITTEN BY