Skip to content
Independent perspectives. Global stories.
BREAKING

ਮੁੱਖ ਮੰਤਰੀ ਪੰਜਾਬ ਵੱਲੋਂ ਫਤਿਹਵੀਰ ਸਿੰਘ ਸਬੰਧੀ ਚੱਲ ਰਹੇ ਬਚਾਅ ਕਾਰਜਾਂ ਦਾ ਲਗਾਤਾਰ ਲਿਆ ਜਾ ਰਿਹਾ ਹੈ ਜਾਇਜ਼ਾ : ਵਿਜੈ ਇੰਦਰ ਸਿੰਗਲਾ

Share this story

ਸੁਨਾਮ/ਸੰਗਰੂਰ, 10 ਜੂਨ (ਪਰਮਜੀਤ ਸਿੰਘ ਲੱਡਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਫਤਿਹਵੀਰ ਸਿੰਘ ਦੇ ਬਚਾਅ ਕਾਰਜਾਂ ਸਬੰਧੀ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਜਿਵੇਂ ਹੀ ਬਚਾਅ ਦਲਾਂ ਵੱਲੋਂ ਬੱਚੇ ਨੂੰ ਬੋਰਵੈਲ ਵਿੱਚੋਂ ਸੁਰੱਖਿਅਤ ਕੱਢ ਲਿਆ ਜਾਵੇਗਾ ਓਸੇ ਪਲ ਹੀ ਹਰ ਕਿਸਮ ਦੀ ਢੁਕਵੀਂ ਸੁਵਿਧਾ ਮੁਹੱਈਆ ਕਰਵਾਉਂਦੇ ਹੋਏ ਇਲਾਜ ਲਈ ਉਚਿਤ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੁਨਾਮ ਦੇ ਪਿੰਡ ਭਗਵਾਨਪੁਰਾ ਵਿਖੇ ਫਤਿਹਵੀਰ ਸਿੰਘ ਦੇ ਬਚਾਅ ਕਾਰਜਾਂ ਦੀ ਨਿਗਰਾਨੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ
ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜੇ ਬੱਚੇ ਦੀ ਹਾਲਤ ਮੁਤਾਬਕ ਪੀ.ਜੀ.ਆਈ ਲਿਜਾਉਣ ਦੀ ਵੀ ਲੋੜ ਪਈ ਤਾਂ ਸਰਕਾਰ ਵੱਲੋਂ ਹੈਲੀਕਾਪਟਰ ਦਾ ਵੀ ਪ੍ਰਬੰਧ ਕਰ ਦਿੱਤਾ ਗਿਆ ਹੈ ਜੋ ਕਿ ਪਿੰਡ ਭਗਵਾਨਪੁਰਾ ਵਿਖੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਉਨ੍ਹਾਂ ਨਾਲ ਅਤੇ ਡਿਪਟੀ ਕਮਿਸ਼ਨਰ ਨਾਲ ਲਗਾਤਾਰ ਰਾਬਤਾ ਕਰਕੇ ਹਰੇਕ ਪਲ ਦੀ ਜਾਣਕਾਰੀ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਨੂੰ ਹਰ ਤਰੀਕੇ ਦੀ ਮਦਦ ਮੁਹੱਈਆ ਕਰਵਾਉਣ ਵਿੱਚ ਜੁਟੀ ਹੋਈ ਹੈ। ਕੈਬਨਿਟ ਮੰਤਰੀ ਜੋ ਕਿ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਫਤਿਹਵੀਰ ਸਿੰਘ ਦੇ ਬਚਾਅ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ, ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਯੋਜਨਾਬੱਧ ਢੰਗ ਨਾਲ ਕਾਰਜ ਕਰਵਾਏ ਜਾ ਰਹੇ ਹਨ ਅਤੇ ਸੰਕਟ ਦੀ ਇਸ ਘੜੀ ਵਿੱਚ ਸਮੁੱਚੀ ਪੰਜਾਬ ਸਰਕਾਰ ਫਤਿਹਵੀਰ ਸਿੰਘ ਦੇ ਪਰਿਵਾਰ ਦੇ ਨਾਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਰਾਜ ਦੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਇਹ ਹਦਾਇਤ ਜਾਰੀ ਕੀਤੀ ਗਈ ਹੈ ਕਿ ਕਿਸੇ ਵੀ ਥਾਂ ‘ਤੇ ਅਜਿਹਾ ਕੋਈ ਵੀ ਖੁੱਲ੍ਹਾ ਬੋਰਵੈਲ ਨਾ ਹੋਵੇ ਜਿਸ ਨਾਲ ਨੇੜ ਭਵਿੱਖ ਵਿੱਚ ਕੋਈ ਅਜਿਹੀ ਦੁਖਾਂਤਕ ਘਟਨਾ ਵਾਪਰ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਰਾਜ ਸਰਕਾਰ ਵੱਲੋਂ ਆਮ ਲੋਕਾਂ ਦੀ ਸੁਵਿਧਾ ਲਈ ਇੱਕ ਹੈਲਪਲਾਈਨ ਨੰਬਰ 0172-2740397 ਵੀ ਸਥਾਪਤ ਕੀਤਾ ਗਿਆ ਹੈ ਜਿਥੇ ਕੋਈ ਵੀ ਵਿਅਕਤੀ ਆਪਣੇ ਖੇਤਰ ਨਾਲ ਸਬੰਧਤ ਕਿਸੇ ਵੀ ਖੁੱਲ੍ਹੇ ਬੋਰਵੈਲ ਬਾਰੇ ਸੂਚਨਾ ਦੇ ਸਕਦਾ ਹੈ।ਫਤਿਹਵੀਰ ਸਿੰਘ ਨੂੰ ਬੋਰਵੈਲ ਵਿੱਚੋਂ ਕੱਢਣ ਦੇ ਚੱਲਦੇ ਰਹੇ ਕਾਰਜਾਂ ਦੀ ਨਿਗਰਾਨੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੁੱਚੇ ਬਚਾਅ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਵਿੱਚ ਸਮੂਹ ਅਧਿਕਾਰੀਆਂ ਤੇ ਸਮਾਜ ਸੇਵਕਾਂ ਨੇ ਰਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਡਾਕਟਰਾਂ ‘ਤੇ ਆਧਾਰਿਤ ਟੀਮਾਂ ਵੀ ਤਿਆਰ-ਬਰ-ਤਿਆਰ ਹਨ। ਉਨ੍ਹਾਂ ਕਿਹਾ ਕਿ ਭਾਵੇਂ ਬਚਾਅ ਕਾਰਜਾਂ ਦੌਰਾਨ ਸਮੂਹ ਟੀਮਾਂ ਨੂੰ ਕਈ ਕਿਸਮ ਦੀਆਂ ਸਮੱਸਿਆਵਾਂ ਤੇ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

WRITTEN BY